ਸੰਯੁਕਤ ਰਾਸ਼ਟਰ ਦੀ ਰਿਪੋਰਟ ''ਤੇ ਭਾਰਤ ਦੀ ਪ੍ਰਕਿਰਿਆ ਨੂੰ ਪਾਕਿ ਨੇ ਕੀਤਾ ਖਾਰਿਜ਼

Monday, Jun 08, 2020 - 10:00 PM (IST)

ਇਸਲਾਮਾਬਾਦ - ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਦੇ ਬਾਰੇ ਵਿਚ ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ 'ਤੇ ਨਵੀਂ ਦਿੱਲੀ ਵੱਲੋਂ ਹਾਲ ਹੀ ਵਿਚ ਦਿੱਤੇ ਗਏ ਬਿਆਨ ਨੂੰ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਗਲਤ ਤੱਥਾਂ ਨੂੰ ਪੂਰੀ ਤਰ੍ਹਾਂ ਤੋੜ-ਮਰੋੜ ਕੇ ਕੀਤਾ ਗਿਆ ਦਾਅਵਾ ਕਰਾਰ ਦਿੰਦੇ ਹੋਏ ਖਾਰਿਜ਼ ਕਰ ਦਿੱਤਾ। ਸੰਯੁਕਤ ਰਾਸ਼ਟਰ ਦੀ ਰਿਪੋਰਟ ਵਿਚ ਕਿਹਾ ਗਿਆ ਸੀ ਕਿ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਹਜ਼ਾਰਾਂ ਦੀ ਗਿਣਤੀ ਵਿਚ ਅੱਤਵਾਦੀਆਂ ਨੂੰ ਅਫਗਾਨਿਸਤਾਨ ਭੇਜ ਰਹੇ ਹਨ, ਜਿਸ 'ਤੇ ਭਾਰਤ ਨੇ ਕਿਹਾ ਸੀ ਕਿ ਇਸ ਨਾਲ ਇਮਰਾਨ ਖਾਨ ਵੱਲੋਂ ਜਨਤਕ ਰੂਪ ਤੋਂ ਕੀਤੇ ਗਏ ਇਕਰਾਰਨਾਮੇ ਦੀ ਪੁਸ਼ਟੀ ਹੁੰਦੀ ਹੈ।

ਸੰਯੁਕਤ ਰਾਸ਼ਟਰ ਦੀ ਰਿਪੋਰਟ ਮੁਤਾਬਕ ਅਫਗਾਨਿਸਤਾਨ ਵਿਚ ਸਰਗਰਮ ਵਿਦੇਸ਼ੀ ਅੱਤਵਾਦੀਆਂ ਵਿਚੋਂ 6,500 ਪਾਕਿਸਤਾਨੀ ਨਾਗਰਿਕ ਹਨ। ਰਿਪੋਰਟ ਵਿਚ ਇਹ ਵੀ ਕਿਹਾ ਗਿਆ ਸੀ ਕਿ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਗੈਰ-ਕਾਨੂੰਨੀ ਰੂਪ ਨਾਲ ਅਫਗਾਨਿਸਤਾਨ ਵਿਚ ਲੜਾਕਿਆਂ ਨੂੰ ਭੇਜ ਰਹੇ ਹਨ। ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅੰਤਰਰਾਸ਼ਟਰੀ ਭਾਈਚਾਰਾ ਪਾਕਿਸਤਾਨ ਦੀ ਇਸ ਅਸਲੀਅਤ ਤੋਂ ਜਾਣੂ ਹੈ ਕਿ ਉਹ ਅੱਤਵਾਦ ਦਾ ਕੇਂਦਰ ਹੈ। ਪਾਕਿਸਤਾਨ ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਇਕ ਬਿਆਨ ਜਾਰੀ ਕਰ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਬਿਆਨ ਨੂੰ ਵੀ ਭਾਰਤ ਨੇ ਤੋੜ-ਮਰੋੜ ਕੇ ਪੇਸ਼ ਕੀਤਾ।

ਮੰਤਰਾਲੇ ਨੇ ਕਿਹਾ ਕਿ ਅਸੀਂ ਇਸ ਸ਼ਰਾਰਤਪੂਰਣ ਯਤਨ ਦੀ ਨਿੰਦਾ ਕਰਦੇ ਹਾਂ। ਮੰਤਰਾਲੇ ਨੇ ਅੱਗੇ ਕਿਹਾ ਕਿ ਭਾਰਤੀ ਵਿਦੇਸ਼ ਮੰਤਰਾਲੇ ਦਾ ਬਿਆਨ ਕਸ਼ਮੀਰ ਤੋਂ ਅੰਤਰਰਾਸ਼ਟਰੀ ਭਾਈਚਾਰੇ ਦਾ ਧਿਆਨ ਭਟਕਾਉਣ ਦੀ ਇਕ ਹੋਰ ਕੋਸ਼ਿਸ਼ ਹੈ। ਪਾਕਿਸਤਾਨ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਅੱਤਵਾਦ ਤੋਂ ਪੀੜਤ ਹੈ। ਸਰਹੱਦ ਪਾਰ ਤੋਂ ਸਾਡੇ ਲੋਕਾਂ ਖਿਲਾਫ ਅੱਤਵਾਦ ਫੈਲਾਇਆ ਜਾਂਦਾ ਹੈ। ਮੰਤਰਾਲੇ ਨੇ ਕਿਹਾ ਕਿ ਇਹ ਭਾਰਤ ਹੋ ਜੋ ਪਾਕਿਸਤਾਨ ਦੇ ਖਿਲਾਫ ਪ੍ਰਚਾਰ ਕਰਨ ਲਈ ਸੰਯੁਕਤ ਰਾਸ਼ਟਰ ਦੀ ਰਿਪੋਰਟ ਨੂੰ ਗਲਤ ਤਰੀਕੇ ਨਾਲ ਪੇਸ਼ ਕਰ ਰਿਹਾ ਹੈ। ਸਾਨੂੰ ਵਿਸ਼ਵਾਸ ਹੈ ਕਿ ਭਾਰਤ ਦੇ ਦਾਅਵਿਆਂ ਨਾਲ ਵਿਸ਼ਲ ਭਾਈਚਾਰੇ ਗੁਮਰਾਹ ਨਹੀਂ ਹੋਵੇਗਾ। ਮੰਤਰਾਲੇ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਜਾਰੀ ਸ਼ਾਂਤੀ ਯਤਨਾਂ ਨੂੰ ਵਧਾਉਣ ਵਿਚ ਪਾਕਿਸਤਾਨ ਦੀ ਭੂਮਿਕਾ ਦੀ ਅੰਤਰਰਾਸ਼ਟਰੀ ਪੱਧਰ 'ਤੇ ਤਰੀਫ ਹੋ ਰਹੀ ਹੈ। ਮੰਤਰਾਲੇ ਨੇ ਅੱਗੇ ਕਿਹਾ ਕਿ ਅਸੀਂ ਇਹ ਦੁਹਰਾਉਣਾ ਚਾਹੁੰਦੇ ਹਾਂ ਕਿ ਸਾਰੇ ਸਾਂਝੇਦਾਰ ਦੇਸ਼ ਅਜਿਹੇ ਯਤਨਾਂ ਖਿਲਾਫ ਖੜ੍ਹੇ ਹੋਣ ਅਤੇ ਅਫਗਾਨਿਸਤਾਨ ਵਿਚ ਵੱਡੇ ਪੱਧਰ 'ਤੇ ਸਮਾਵੇਸ਼ੀ ਅਤੇ ਸਿਆਸੀ ਸਥਿਰਤਾ ਦੀ ਪ੍ਰਕਿਰਿਆ ਨੂੰ ਸਮਰਥਨ ਦੇਣ।


Khushdeep Jassi

Content Editor

Related News