ਪਾਕਿਸਤਾਨ ਨੇ 80 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ, ਭਾਰਤ ''ਚ ਪਰਿਵਾਰਾਂ ਨਾਲ ਮਨਾਉਣਗੇ ਦੀਵਾਲੀ
Friday, Nov 10, 2023 - 03:17 AM (IST)
ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਸਰਕਾਰ ਨੇ ਵੀਰਵਾਰ ਨੂੰ ਗੁਜਰਾਤ ਦੇ ਵੱਖ-ਵੱਖ ਇਲਾਕਿਆਂ ਦੇ 80 ਮਛੇਰਿਆਂ ਨੂੰ ਜੇਲ੍ਹ 'ਚੋਂ ਰਿਹਾਅ ਕਰ ਦਿੱਤਾ, ਜਿਸ ਤੋਂ ਬਾਅਦ ਗੁਜਰਾਤ ਸਰਕਾਰ ਦੀ ਟੀਮ ਉਨ੍ਹਾਂ ਨੂੰ ਲੈਣ ਪੰਜਾਬ ਪਹੁੰਚੀ। ਅਹਿਮਦਾਬਾਦ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਭਾਰਤੀ ਮਛੇਰਿਆਂ ਨੂੰ ਪਾਕਿ ਸਰਕਾਰ ਵੱਲੋਂ ਗੈਰ-ਕਾਨੂੰਨੀ ਵਿਦੇਸ਼ੀ ਪ੍ਰਵਾਸੀਆਂ ਅਤੇ ਨਾਗਰਿਕਾਂ ਨੂੰ ਦੇਸ਼ 'ਚੋਂ ਕੱਢਣ ਲਈ ਜਾਰੀ ਮੁਹਿੰਮ ਦੇ ਹਿੱਸੇ ਵਜੋਂ ਰਿਹਾਅ ਕੀਤਾ ਗਿਆ ਹੈ। ਕਰਾਚੀ ਦੀ ਜੇਲ੍ਹ ਦੇ ਇਕ ਸੀਨੀਅਰ ਅਧਿਕਾਰੀ ਦੇ ਦੱਸਣ ਮੁਤਾਬਕ ਭਾਰਤੀ ਮਛੇਰਿਆਂ ਨੂੰ ਅੱਲਾਮਾ ਇਕਬਾਲ ਐਕਸਪ੍ਰੈੱਸ ਟ੍ਰੇਨ ਰਾਹੀਂ ਭਾਰੀ ਸੁਰੱਖਿਆ ਵਿਚਕਾਰ ਰਿਹਾਅ ਕੀਤਾ ਗਿਆ ਹੈ ਤੇ ਉਹ ਅੱਜ ਲਾਹੌਰ ਪਹੁੰਚ ਜਾਣਗੇ, ਜਿੱਥੋਂ ਉਨ੍ਹਾਂ ਨੂੰ ਵਾਹਗਾ ਸਰਹੱਦ 'ਤੇ ਭਾਰਤੀ ਅਧਿਕਾਰੀਆਂ ਦੇ ਹਵਾਲੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Robot ਨੇ ਇਨਸਾਨ ਨੂੰ ਉਤਾਰਿਆ ਮੌਤ ਦੇ ਘਾਟ, ਪੜ੍ਹੋ ਹੈਰਾਨ ਕਰ ਦੇਣ ਵਾਲਾ ਮਾਮਲਾ
ਈਧੀ ਵੈੱਲਫੇਅਰ ਟਰੱਸਟ ਨੇ ਖੁਦ ਭਾਰਤੀ ਮਛੇਰਿਆਂ ਦੇ ਲਾਹੌਰ ਪਹੁੰਚਣ ਦੇ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ, "ਉਹ ਖੁਸ਼ ਹਨ ਕਿ ਉਹ ਜਲਦ ਹੀ ਆਪਣੇ ਪਰਿਵਾਰਾਂ ਨੂੰ ਮਿਲਣਗੇ। ਅਸੀਂ ਉਨ੍ਹਾਂ ਨੂੰ ਘਰ ਲਿਜਾਣ ਲਈ ਕੁਝ ਨਕਦੀ ਤੇ ਹੋਰ ਤੋਹਫ਼ੇ ਦਿੱਤੇ ਹਨ।" ਪਾਕਿਸਤਾਨ ਅਤੇ ਭਾਰਤ ਨਿਯਮਤ ਤੌਰ 'ਤੇ ਸਮੁੰਦਰੀ ਸੀਮਾਵਾਂ ਦੀ ਉਲੰਘਣਾ ਕਰਨ ਲਈ ਇਕ ਦੂਜੇ ਦੇ ਮਛੇਰਿਆਂ ਨੂੰ ਗ੍ਰਿਫ਼ਤਾਰ ਕਰਦੇ ਰਹਿੰਦੇ ਹਨ। ਅਹਿਮਦਾਬਾਦ ਵਿੱਚ ਗੁਜਰਾਤ ਦੇ ਮੱਛੀ ਪਾਲਣ ਕਮਿਸ਼ਨਰ ਨਿਤਿਨ ਸਾਂਗਵਾਨ ਨੇ ਕਿਹਾ ਕਿ ਮਛੇਰਿਆਂ ਨੂੰ ਸ਼ੁੱਕਰਵਾਰ ਦੁਪਹਿਰ ਨੂੰ ਅਟਾਰੀ-ਵਾਹਗਾ ਸਰਹੱਦ 'ਤੇ ਰਾਜ ਦੇ ਮੱਛੀ ਪਾਲਣ ਵਿਭਾਗ ਦੀ ਟੀਮ ਨੂੰ ਸੌਂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ, "ਉਹ ਗੁਜਰਾਤ ਦੇ ਵੱਖ-ਵੱਖ ਹਿੱਸਿਆਂ ਤੋਂ ਹਨ। ਅਸੀਂ ਉਨ੍ਹਾਂ ਨੂੰ ਰੇਲ ਰਾਹੀਂ ਸੂਬੇ ਵਿੱਚ ਲਿਆਵਾਂਗੇ।"
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8