SCO Summit: ਜੈਸ਼ੰਕਰ ਦਾ ਪਾਕਿਸਤਾਨ ਦੌਰਾ, ਹੁਣ ਗੁਆਂਢੀ ਦੇਸ਼ ਨੇ ਵੀ ਦੁਵੱਲੀ ਗੱਲਬਾਤ ਨੂੰ ਲੈ ਕੇ ਦਿੱਤਾ ਬਿਆਨ

Tuesday, Oct 08, 2024 - 02:50 PM (IST)

ਇਸਲਾਮਾਬਾਦ (ਏਜੰਸੀ): ਪਾਕਿਸਤਾਨ ਨੇ ਸੋਮਵਾਰ ਨੂੰ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਸੰਮੇਲਨ ਵਿੱਚ ਹਿੱਸਾ ਲੈਣ ਲਈ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੀ ਇਸਲਾਮਾਬਾਦ ਯਾਤਰਾ ਦੌਰਾਨ ਦੁਵੱਲੇ ਮੁੱਦਿਆਂ ’ਤੇ ਭਾਰਤ ਨਾਲ ਗੱਲਬਾਤ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ। ਭਾਰਤ ਨੇ ਸ਼ੁੱਕਰਵਾਰ ਨੂੰ ਘੋਸ਼ਣਾ ਕੀਤੀ ਕਿ ਜੈਸ਼ੰਕਰ ਇਸਲਾਮਾਬਾਦ ਵਿੱਚ ਐੱਸ.ਸੀ.ਓ. ਸਿਖ਼ਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਪਾਕਿਸਤਾਨ ਜਾਣ ਵਾਲੇ ਵਫ਼ਦ ਦੀ ਅਗਵਾਈ ਕਰਨਗੇ।

ਇਹ ਵੀ ਪੜ੍ਹੋ: ਹੈਰਾਨੀਜਨਕ; 48 ਸਾਲ ਪਹਿਲਾਂ ਨੌਕਰੀ ਲਈ ਕੀਤਾ ਸੀ ਅਪਲਾਈ, ਹੁਣ ਮਿਲਿਆ ਜਵਾਬ

ਹਾਲਾਂਕਿ ਜੈਸ਼ੰਕਰ ਨੇ ਆਪਣੇ ਪਾਕਿਸਤਾਨ ਦੌਰੇ ਦੌਰਾਨ ਦੁਵੱਲੀ ਗੱਲਬਾਤ ਦੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ। ਵਿਦੇਸ਼ ਦਫਤਰ ਦੀ ਮਹਿਲਾ ਬੁਲਾਰਾ ਮੁਮਤਾਜ਼ ਜ਼ਾਹਰਾ ਬਲੋਚ ਨੇ ਕਿਹਾ ਕਿ ਪਾਕਿਸਤਾਨ 15 ਤੋਂ 16 ਅਕਤੂਬਰ ਤੱਕ ਇਸਲਾਮਾਬਾਦ ਵਿੱਚ ਐੱਸ.ਸੀ.ਓ. ਮੈਂਬਰ ਦੇਸ਼ਾਂ ਦੀਆਂ ਸਰਕਾਰਾਂ ਦੇ ਮੁਖੀਆਂ ਦੀ 23ਵੀਂ ਕੌਂਸਲ ਦੀ ਮੇਜ਼ਬਾਨੀ ਕਰੇਗਾ। ਜੈਸ਼ੰਕਰ ਦੀ ਫੇਰੀ ਅਤੇ ਭਾਰਤ-ਪਾਕਿਸਤਾਨ ਸਬੰਧਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਇਸ ਫੇਰੀ ਸਬੰਧੀ ‘ਅਧਿਕਾਰਤ ਸੂਚਨਾ’ ਮਿਲ ਗਈ ਹੈ ਅਤੇ ਉਹ ਸਾਰੇ ਮੈਂਬਰਾਂ ਦਾ ਸੁਆਗਤ ਕਰਨ ਲਈ ਤਿਆਰ ਹੈ।

ਇਹ ਵੀ ਪੜ੍ਹੋ: ਪਾਕਿ ਦੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ; ਪਤਨੀ, ਵਕੀਲ ਤੇ ਪਾਰਟੀ ਨੇਤਾਵਾਂ ਨੂੰ ਨਹੀਂ ਮਿਲ ਸਕਣਗੇ ਇਮਰਾਨ

ਉਨ੍ਹਾਂ ਕਿਹਾ, 'ਦੁਵੱਲੀ ਮੀਟਿੰਗਾਂ ਬਾਰੇ ਤੁਹਾਡੇ ਸਵਾਲ ਦੇ ਸਬੰਧ ਵਿੱਚ, ਮੈਂ ਤੁਹਾਨੂੰ 5 ਅਕਤੂਬਰ ਨੂੰ ਭਾਰਤੀ ਵਿਦੇਸ਼ ਮੰਤਰੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਦਾ ਹਵਾਲਾ ਦੇਣਾ ਚਾਹਾਂਗੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੀ ਯਾਤਰਾ ਇੱਕ ਬਹੁਪੱਖੀ ਸਮਾਗਮ ਲਈ ਹੈ, ਨਾ ਕਿ ਪਾਕਿਸਤਾਨ-ਭਾਰਤ ਸਬੰਧਾਂ 'ਤੇ ਚਰਚਾ ਕਰਨ ਲਈ। ਇਹ ਟਿੱਪਣੀਆਂ ਸਵੈ-ਵਿਆਖਿਆਤਮਕ ਹਨ।' ਇਸ ਤੋਂ ਪਹਿਲਾਂ, ਪਾਕਿਸਤਾਨ ਦਾ ਦੌਰਾ ਕਰਨ ਵਾਲੀ ਆਖਰੀ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਸਨ। ਉਹ ਦਸੰਬਰ 2015 ਵਿਚ ਅਫਗਾਨਿਸਤਾਨ 'ਤੇ ਇਕ ਸੰਮੇਲਨ ਵਿਚ ਸ਼ਾਮਲ ਹੋਣ ਲਈ ਇਸਲਾਮਾਬਾਦ ਗਏ ਸਨ।

ਇਹ ਵੀ ਪੜ੍ਹੋ: ਇਸ਼ਕ 'ਚ ਅੰਨ੍ਹੀ ਹੋਈ ਧੀ, ਮਾਂ-ਪਿਓ ਸਣੇ ਪਰਿਵਾਰ ਦੇ 13 ਲੋਕਾਂ ਦਾ ਕੀਤਾ ਕਤਲ

ਜੈਸ਼ੰਕਰ ਦੇ ਪਾਕਿਸਤਾਨ ਦੌਰੇ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਸ ਨੂੰ ਨਵੀਂ ਦਿੱਲੀ ਦੇ ਵੱਡੇ ਫੈਸਲੇ ਵਜੋਂ ਦੇਖਿਆ ਜਾ ਰਿਹਾ ਹੈ। ਪੁਲਵਾਮਾ ਅੱਤਵਾਦੀ ਹਮਲੇ ਦੇ ਜਵਾਬ ਵਿਚ ਫਰਵਰੀ 2019 ਵਿਚ ਪਾਕਿਸਤਾਨ ਦੇ ਬਾਲਾਕੋਟ ਵਿਚ ਜੈਸ਼-ਏ-ਮੁਹੰਮਦ ਦੇ ਇਕ ਅੱਤਵਾਦੀ ਸਿਖਲਾਈ ਕੈਂਪ 'ਤੇ ਭਾਰਤੀ ਲੜਾਕੂ ਜਹਾਜ਼ਾਂ ਦੁਆਰਾ ਬੰਬਾਰੀ ਕਰਨ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤੇ ਤਣਾਅਪੂਰਨ ਹੋ ਗਏ ਸਨ। ਭਾਰਤ ਵੱਲੋਂ 5 ਅਗਸਤ, 2019 ਨੂੰ ਜੰਮੂ ਅਤੇ ਕਸ਼ਮੀਰ ਦਾ ਵਿਸ਼ੇਸ਼ ਦਰਜਾ ਵਾਪਸ ਲੈਣ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਣ ਦੇ ਐਲਾਨ ਤੋਂ ਬਾਅਦ ਸਬੰਧ ਹੋਰ ਵਿਗੜ ਗਏ।

ਇਹ ਵੀ ਪੜ੍ਹੋ: ਅਮਰੀਕੀ ਚੋਣਾਂ 'ਚ ਦਖ਼ਲ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ ਵਿਦੇਸ਼ੀ ਸਰਕਾਰਾਂ: ਖੁਫੀਆ ਅਧਿਕਾਰੀ

 ਨਵੀਂ ਦਿੱਲੀ ਵੱਲੋਂ ਧਾਰਾ 370 ਨੂੰ ਖ਼ਤਮ ਕਰਨ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਨਾਲ ਕੂਟਨੀਤਕ ਸਬੰਧਾਂ ਨੂੰ ਘਟਾ ਦਿੱਤਾ। ਭਾਰਤ ਕਹਿੰਦਾ ਰਿਹਾ ਹੈ ਕਿ ਉਹ ਪਾਕਿਸਤਾਨ ਨਾਲ ਆਮ ਸਬੰਧ ਚਾਹੁੰਦਾ ਹੈ, ਪਰ ਅਜਿਹੇ ਸਬੰਧਾਂ ਲਈ ਦਹਿਸ਼ਤ ਅਤੇ ਦੁਸ਼ਮਣੀ ਤੋਂ ਮੁਕਤ ਮਾਹੌਲ ਬਣਾਉਣ ਦੀ ਜ਼ਿੰਮੇਵਾਰੀ ਇਸਲਾਮਾਬਾਦ ਦੀ ਹੈ। ਪਾਕਿਸਤਾਨ ਦੇ ਤਤਕਾਲੀ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਮਈ 2023 ਵਿੱਚ ਗੋਆ ਵਿੱਚ ਐੱਸ.ਸੀ.ਓ. ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਭਾਰਤ ਆਏ ਸਨ। ਕਰੀਬ 12 ਸਾਲਾਂ 'ਚ ਕਿਸੇ ਪਾਕਿਸਤਾਨੀ ਵਿਦੇਸ਼ ਮੰਤਰੀ ਦੀ ਇਹ ਪਹਿਲੀ ਭਾਰਤ ਯਾਤਰਾ ਸੀ। ਐੱਸ.ਸੀ.ਓ. ਮੀਟਿੰਗ ਦੇ ਵੇਰਵੇ ਦਿੰਦਿਆਂ ਬਲੋਚ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਆਉਣ ਵਾਲੀ ਸੀ.ਐੱਚ.ਜੀ. ਮੀਟਿੰਗ ਦੀ ਪ੍ਰਧਾਨਗੀ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News