''ਪਾਕਿਸਤਾਨ 'ਤੇ ਹਮਲਾ ਮਤਲਬ ਸਾਊਦੀ 'ਤੇ ਹਮਲਾ..!'', ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਕੀਤਾ ਐਲਾਨ
Thursday, Sep 18, 2025 - 01:49 PM (IST)

ਇੰਟਰਨੈਸ਼ਨਲ ਡੈਸਕ- ਪਹਿਲਗਾਮ ਹਮਲੇ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਿਚਾਲੇ ਹਾਲਾਤ ਕਾਫ਼ੀ ਤਣਾਅਪੂਰਨ ਬਣੇ ਹੋਏ ਹਨ ਤੇ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਵੀ ਬਿਲਕੁਲ ਬੰਦ ਹੈ। ਇਸੇ ਦੌਰਾਨ ਆਪਣੇ ਦੇਸ਼ ਨੂੰ ਬਾਹਰੀ ਹਮਲਿਆਂ ਤੋਂ ਬਚਾਉਣ ਦੀ ਕੋਸ਼ਿਸ਼ ਕਰਦਿਆਂ ਪਾਕਿਸਤਾਨ ਨੇ ਨਾਟੋ ਦੇਸ਼ਾਂ ਵਾਂਗ ਹੀ ਸਾਊਦੀ ਅਰਬ ਨਾਲ ਇਕ ਮਹੱਤਵਪੂਰਨ ਰੱਖਿਆ ਸਮਝੌਤੇ 'ਤੇ ਦਸਤਖ਼ਤ ਕੀਤੇ ਹਨ, ਜਿਸ ਨੂੰ "ਰਣਨੀਤਕ ਆਪਸੀ ਰੱਖਿਆ ਸਮਝੌਤਾ" ਕਿਹਾ ਜਾ ਰਿਹਾ ਹੈ।
ਇਸ ਸਮਝੌਤੇ ਮੁਤਾਬਕ ਇੱਕ ਦੇਸ਼ 'ਤੇ ਹਮਲਾ ਦੋਵਾਂ 'ਤੇ ਹਮਲਾ ਮੰਨਿਆ ਜਾਵੇਗਾ। ਇਹ ਸਮਝੌਤਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਸਾਊਦੀ ਅਰਬ ਦੀ ਯਾਤਰਾ ਦੌਰਾਨ ਹੋਇਆ ਸੀ, ਜਦੋਂ ਉਹ ਰਿਆਧ ਪਹੁੰਚੇ ਤੇ ਉਨ੍ਹਾਂ ਦਾ ਸਵਾਗਤ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਸਲਮਾਨ ਨੇ ਅਲ-ਯਾਮਾਮਾ ਪੈਲੇਸ ਵਿੱਚ ਕੀਤਾ।
ਇਹ ਵੀ ਪੜ੍ਹੋ- ਵੱਡੀ ਖ਼ਬਰ ; 3 ਪੁਲਸ ਅਧਿਕਾਰੀਆਂ ਦਾ ਗੋਲ਼ੀਆਂ ਮਾਰ ਕੇ ਕਤਲ ! ਹਮਲਾਵਰ ਵੀ ਢੇਰ
ਪਾਕਿਸਤਾਨੀ ਮੀਡੀਆ ਰਿਪੋਰਟਾਂ ਅਨੁਸਾਰ, ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਸਮਝੌਤਾ ਦੋਵਾਂ ਦੇਸ਼ਾਂ ਵਿਚਕਾਰ ਲਗਭਗ 8 ਦਹਾਕੇ ਪੁਰਾਣੀ ਸਾਂਝੇਦਾਰੀ 'ਤੇ ਆਧਾਰਿਤ ਹੈ, ਜੋ ਭਾਈਚਾਰੇ, ਇਸਲਾਮੀ ਏਕਤਾ ਅਤੇ ਸਾਂਝੇ ਰਣਨੀਤਕ ਹਿੱਤਾਂ ਦੁਆਰਾ ਮਜ਼ਬੂਤ ਹੈ।
ਦੋਵਾਂ ਦੇਸ਼ਾਂ ਵੱਲੋਂ ਜਾਰੀ ਕੀਤੇ ਗਏ ਇਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਸਮਝੌਤਾ ਨਾ ਸਿਰਫ਼ ਦੁਵੱਲੇ ਸੁਰੱਖਿਆ ਸਬੰਧਾਂ ਨੂੰ ਡੂੰਘਾ ਕਰੇਗਾ, ਸਗੋਂ ਖੇਤਰੀ ਅਤੇ ਵਿਸ਼ਵ ਸ਼ਾਂਤੀ ਵਿੱਚ ਯੋਗਦਾਨ ਪਾਉਣ ਲਈ ਵੀ ਮਦਦ ਕਰੇਗਾ। ਇਸ ਵਿੱਚ ਇਹ ਵੀ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਕਿਸੇ ਵੀ ਦੇਸ਼ 'ਤੇ ਹਮਲਾ ਦੋਵਾਂ ਵਿਰੁੱਧ ਹਮਲਾ ਮੰਨਿਆ ਜਾਵੇਗਾ। ਇਹ ਸਮਝੌਤਾ ਦੋਵੇਂ ਦੇਸ਼ਾਂ ਦੇ ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ਕਰੇਗਾ ਤੇ ਕਿਸੇ ਵੀ ਸੰਭਾਵੀ ਹਮਲੇ ਤੋਂ ਬਚਾਅ ਕਰਨ 'ਚ ਵੀ ਮਦਦ ਕਰੇਗਾ।
ਦੋਵਾਂ ਦੇਸ਼ਾਂ ਦੇ ਇਸ ਸਮਝੌਤੇ ਤੋਂ ਇਕ ਦਿਨ ਬਾਅਦ ਆਪਣਾ ਬਿਆਨ ਜਾਰੀ ਕਰਦੇ ਹੋਏ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਇਸ ਸਮਝੌਤੇ ਨਾਲ ਸਬੰਧਤ ਰਿਪੋਰਟਾਂ ਅਸੀਂ ਦੇਖੀਆਂ ਹਨ ਤੇ ਅਸੀਂ ਆਪਣੀ ਰਾਸ਼ਟਰੀ ਸੁਰੱਖਿਆ ਦੇ ਨਾਲ-ਨਾਲ ਖੇਤਰੀ ਅਤੇ ਵਿਸ਼ਵਵਿਆਪੀ ਸਥਿਰਤਾ ਲਈ ਪ੍ਰਭਾਵਾਂ ਦਾ ਅਧਿਐਨ ਕਰਾਂਗੇ।
ਇਹ ਵੀ ਪੜ੍ਹੋ- ਲਿਬਨਾਨ 'ਤੇ ਇਜ਼ਰਾਈਲ ਨੇ ਕੀਤਾ ਹਮਲਾ ! ਮਾਰ ਸੁੱਟਿਆ ਵੱਡਾ ਦੁਸ਼ਮਣ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e