''ਭਾਰਤ ਦੀ ਜਵਾਬੀ ਕਾਰਵਾਈ ਤੋਂ ਬਾਅਦ ਪਾਕਿਸਤਾਨ ਨੇ LoC ''ਤੇ ਫਾਇਰਿੰਗ ਰੋਕੀ''
Saturday, May 10, 2025 - 10:25 PM (IST)

ਨੈਸ਼ਨਲ ਡੈਸਕ- ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਦੁਸ਼ਮਣ ਦੇਸ਼ ਨੇ ਕੁਝ ਘੰਟਿਆਂ ਬਾਅਦ ਹੀ ਜੰਗਬੰਦੀ ਦੀ ਉਲੰਘਣਾ ਕਰ ਦਿੱਤਾ। ਜੰਮੂ ਦੇ ਕਈ ਇਲਾਕਿਆਂ 'ਚ ਪਾਕਿਸਤਾਨ ਵੱਲੋਂ ਭਾਰੀ ਗੋਲੀਬਾਰੀ ਕੀਤੀ ਗਈ। ਇਸਤੋਂ ਇਲਾਵਾ ਪਾਕਿਸਤਾਨ ਨੇ ਡਰੋਨ ਹਮਲੇ ਵੀ ਕੀਤੇ। ਜਿਸ ਦਾ ਭਾਰਤੀ ਫੌਜ ਨੇ ਮੂੰਹਤੋੜ ਜਵਾਬ ਦਿੱਤਾ।
ਹੁਣ ਫੌਜ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਇਸ ਸਮੇਂ ਕੰਟਰੋਲ ਰੇਖਾ (ਐੱਲ.ਓ.ਸੀ.) 'ਤੇ ਕੋਈ ਗੋਲੀਬਾਰੀ ਨਹੀਂ ਹੋ ਰਹੀ ਹੈ। ਇਸ ਤੋਂ ਇਲਾਵਾ, ਸ਼੍ਰੀਨਗਰ ਵਿੱਚ ਹੋਏ ਧਮਾਕੇ ਬਾਰੇ ਸੋਸ਼ਲ ਮੀਡੀਆ 'ਤੇ ਫੈਲ ਰਹੀ ਖ਼ਬਰ ਵੀ ਬੇਬੁਨਿਆਦ ਪਾਈ ਗਈ ਹੈ।