ਫੌਜੀ ਕਾਰਵਾਈ ਤੋਂ ਬੌਖਲਾਇਆ ਪਾਕਿ, ਵਿਦੇਸ਼ ਮੰਤਰਾਲਾ ਨੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

10/20/2019 5:58:32 PM

ਨਵੀਂ ਦਿੱਲੀ — ਭਾਰਤੀ ਫੌਜ ਨੇ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਦਾ ਜਵਾਬ ਦੇਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੰਟਰੋਲ ਲਾਈਨ 'ਤੇ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ ਨੇੜੇ ਸਰਹੱਦ ਪਾਰ ਸਥਿਤ ਕਰੀਬ ਚਾਰ ਅੱਤਵਾਦੀ ਕੈਂਪਾਂ ਤੇ ਪਾਕਿ ਫੌਜ ਦੇ ਕਈ ਟਿਕਾਣਿਆਂ 'ਤੇ ਭਿਆਨਕ ਹਮਲਾ ਕੀਤਾ ਗਿਆ, ਜਿਸ 'ਚ ਪੰਜ ਪਾਕਿਸਤਾਨੀ ਮਾਰੇ ਗਏ। ਉਥੇ ਹੀ ਫੌਜ ਦੀ ਇਸ ਕਾਰਵਾਈ ਤੋਂ ਬੌਖਲਾਏ ਪਾਕਿ ਨੇ ਭਾਰਤੀ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੂੰ ਤਲਬ ਕੀਤਾ ਹੈ।
ਜਾਣਕਾਰੀ ਮੁਤਾਬਕ ਪਾਕਿਸਤਾਨ ਵਿਦੇਸ਼ ਮੰਤਰਾਲਾ ਨੇ ਭਾਰਤੀ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੂੰ ਸੰਮਨ ਭੇਜਿਆ ਹੈ। ਦੱਸ ਦਈਏ ਕਿ ਭਾਰਤੀ ਫੌਜ ਦੀ ਗੋਲੀਬਾਰੀ 'ਚ ਚਾਰ ਚੋਂ ਪੰਜ ਅੱਤਵਾਦੀਆਂ ਦੇ ਵੀ ਮਾਰੇ ਜਾਣ ਦੀ ਖਬਰ ਹੈ ਅਤੇ ਪਾਕਿਸਤਾਨ ਵੱਲੋਂ ਕਾਫੀ ਨੁਕਸਾਨ ਹੋਇਆ ਹੈ। ਜਵਾਬੀ ਕਾਰਵਾਈ ਅਜਿਹੇ ਸਮੇਂ 'ਚ ਕੀਤੀ ਗਈ ਜਦੋਂ ਸ਼ਨੀਵਾਰ ਸ਼ਾਮ ਪਾਕਿਸਤਾਨ ਦੀ ਗੋਲੀਬਾਰੀ 'ਚ ਭਾਰਤੀ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਇਕ ਆਮ ਨਾਗਰਿਕ ਮਾਰਿਆ ਗਿਆ।
ਭਾਰਤੀ ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਕੱਲ ਸ਼ਾਮ ਤੰਗਧਾਰ ਸੈਕਟਰ ਦੇ ਭਾਰਤੀ ਖੇਤਰ 'ਚ ਅੱਤਵਾਦੀਆਂ ਦੀ ਘੁਸਪੈਠ ਕਰਵਾਉਣ ਲਈ ਬਿਨਾਂ ਕਿਸੇ ਕਾਰਨ ਦੇ ਜੰਗਬੰਦੀ ਦੀ ਉਲੰਘਣਾ ਸ਼ੁਰੂ ਕਰ ਦਿੱਤੀ। ਭਾਰਤੀ ਫੌਜ ਦੀ ਜਵਾਬੀ ਕਾਰਵਾਈ 'ਚ ਅੱਤਵਾਦੀਆਂ ਦੇ ਲਾਂਚ ਪੈਡਾਂ ਅਤੇ ਇਨ੍ਹਾਂ ਲਾਂਚ ਪੈਡਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਾਲੀ ਕਈ ਪਾਕਿਸਤਾਨੀ ਚੌਂਕੀਆਂ ਅਤੇ ਕੁਝ ਹਥਿਆਰਬੰਦ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ।


Inder Prajapati

Content Editor

Related News