ਪਾਕਿਸਤਾਨ ਨੇ ਭਾਰਤੀ ਉਪ ਹਾਈ ਕਮਿਸ਼ਨਰ ਨੂੰ ਕੀਤਾ ਤਲਬ

02/16/2019 1:50:34 AM

ਨਵੀਂ ਦਿੱਲੀ- ਪਾਕਿਸਤਾਨ ਨੇ ਸ਼ੁੱਕਰਵਾਰ ਭਾਰਤੀ ਉਪ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਪੁਲਵਾਮਾ ’ਚ ਹੋਏ ਅੱਤਵਾਦੀ ਹਮਲੇ ’ਚ ਉਸ ਦੀ ਭੂਮਿਕਾ ਬਾਰੇ ਭਾਰਤ ਵਲੋਂ ਲਾਏ ਗਏ ਦੋਸ਼ਾਂ ਸਬੰਧੀ ਆਪਣਾ ਵਿਰੋਧ ਦਰਜ ਕਰਵਾਇਆ। ਪਾਕਿਸਤਾਨ ਵਲੋਂ ਭਾਰਤੀ ਉਪ ਹਾਈ ਕਮਿਸ਼ਨਰ ਨੂੰ ਤਲਬ ਕਰਨ ਦਾ ਕਦਮ ਅਜਿਹੇ ਵੇਲੇ ਚੁੱਕਿਆ ਗਿਆ ਹੈ, ਜਦੋਂ ਭਾਰਤ ਨੇ ਨਵੀਂ ਦਿੱਲੀ ’ਚ ਪਾਕਿਸਤਾਨੀ ਹਾਈ ਕਮਿਸ਼ਨਰ ਸੋਹੇਲ ਮਸੂਦ ਨੂੰ ਤਲਬ ਕੀਤਾ ਤੇ ਸੀ. ਆਰ. ਪੀ. ਐੱਫ. ਦੇ ਜਵਾਨਾਂ ਦੇ ਬਲੀਦਾਨ ਨੂੰ ਲੈ ਕੇ ਸਖਤ ਵਿਰੋਧ ਜ਼ਾਹਿਰ ਕੀਤਾ। ਹਾਲਾਂਕਿ ਪਾਕਿ ਵਿਦੇਸ਼ ਮੰਤਰਾਲਾ ਵਲੋਂ ਇਸ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ।

Inder Prajapati

This news is Content Editor Inder Prajapati