ਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਐੱਲ.ਓ.ਸੀ. ''ਤੇ ਗੋਲੀਬਾਰੀ

Sunday, Oct 06, 2019 - 07:46 PM (IST)

ਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਐੱਲ.ਓ.ਸੀ. ''ਤੇ ਗੋਲੀਬਾਰੀ

ਪੁੰਛ — ਪਾਕਿਸਤਾਨ ਸਰਹੱਦ 'ਤੇ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਉਹ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰ ਰਿਹਾ ਹੈ ਅਤੇ ਅੱਤਵਾਦੀਆਂ ਦੀ ਘੁਸਪੈਠ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਐਤਵਾਰ ਨੂੰ ਉਸ ਨੇ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਪੁੰਛ ਜ਼ਿਲੇ 'ਚ ਕੰਟਰੋਲ ਲਾਈਨ 'ਤੇ ਗੋਲੀਬਾਰੀ ਕੀਤੀ ਅਤੇ ਗੋਲੇ ਦਾਗੇ। ਪਾਕਿਸਤਾਨ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਕਰ ਰਿਹਾ ਹੈ। ਪਾਕਿਸਤਾਨ ਦੀ ਗੋਲੀਬਾਰੀ ਦਾ ਭਾਰੀਤ ਫੌਜ ਵੀ ਮੁੰਹ ਤੋੜ ਜਵਾਬ ਦੇ ਰਹੀ ਹੈ।


author

Inder Prajapati

Content Editor

Related News