ਭਾਰਤ ਦੀ ਕਾਰਵਾਈ ਮਗਰੋਂ ਬੌਖਲਾਇਆ ਪਾਕਿ ! ਦੇ ਦਿੱਤੀਆਂ ਵੱਡੀਆਂ-ਵੱਡੀਆਂ ਧਮਕੀਆਂ
Thursday, Apr 24, 2025 - 04:28 PM (IST)

ਇੰਟਰਨੈਸ਼ਨਲ ਡੈਸਕ- ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਚ 1 ਨੇਪਾਲੀ ਨਾਗਰਿਕ ਸਣੇ 26 ਟੂਰਿਸਟਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ 'ਚ ਭਾਰਤ ਨੇ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਵਾਹਘਾ ਬਾਰਡਰ ਬੰਦ ਕਰਨ, ਪਾਕਿਸਤਾਨੀ ਨਾਗਰਿਕਾਂ ਨੂੰ ਵੀਜ਼ਾ ਦੇਣ 'ਤੇ ਪਾਬੰਦੀ ਤੇ ਸਿੰਧੂ ਜਲ ਸੰਧੀ ਰੱਦ ਕਰਨ ਸਣੇ ਕਈ ਅਹਿਮ ਕਦਮ ਚੁੱਕੇ ਹਨ।
ਭਾਰਤ ਵੱਲੋਂ ਇਨ੍ਹਾਂ ਸਖ਼ਤ ਕਦਮਾਂ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਦੀ ਅਗਵਾਈ 'ਚ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਮੀਟਿੰਗ ਰੱਖੀ ਸੀ, ਜਿਸ 'ਚ ਕਈ ਅਹਿਮ ਫ਼ੈਸਲੇ ਲਏ ਗਏ ਹਨ। ਇਸ ਮੀਟਿੰਗ 'ਚ ਪਾਕਿਸਤਾਨ ਦੀਆਂ ਤਿੰਨਾ ਫੌਜਾਂ ਦੇ ਮੁਖੀ, ਮੰਤਰੀ ਤੇ ਸੈਨਿਕ ਅਧਿਕਾਰੀ ਸ਼ਾਮਲ ਹੋਏ।
ਇਹ ਵੀ ਪੜ੍ਹੋ- ਅੱਤਵਾਦ ਮਗਰੋਂ 'ਜੰਨਤ' ’ਚ ਛਾਇਆ ਸੰਨਾਟਾ, ਦੇਸ਼ ਭਰ ਤੋਂ ਆ ਰਹੀਆਂ ਬੁਕਿੰਗ ਰੱਦ ਕਰਨ ਦੀਆਂ Requests
ਇਸ ਮੀਟਿੰਗ 'ਚ ਪ੍ਰਧਾਨ ਮੰਤਰੀ ਸ਼ਰੀਫ਼ ਨੇ ਕਿਹਾ ਕਿ ਭਾਰਤ ਵੱਲੋਂ ਸਿੰਧੂ ਜਲ ਸੰਧੀ ਨੂੰ ਰੱਦ ਕੀਤਾ ਜਾਣਾ ਸਿੱਧਾ-ਸਿੱਧਾ ਜੰਗ ਦਾ ਸੱਦਾ ਹੈ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਪਾਕਿਸਤਾਨ ਹੁਣ ਭਾਰਤ ਨਾਲ ਕਿਸੇ ਤਰ੍ਹਾਂ ਦਾ ਵੀ ਵਪਾਰ ਨਹੀਂ ਕਰੇਗਾ।
ਉਨ੍ਹਾਂ ਮੀਟਿੰਗ 'ਚ ਇਹ ਵੀ ਫ਼ੈਸਲਾ ਲਿਆ ਕਿ ਪਾਕਿਸਤਾਨ 'ਚ ਭਾਰਤੀ ਅੰਬੈਸੀ ਦੇ ਅਧਿਕਾਰੀਆਂ ਦੀ ਗਿਣਤੀ ਵੀ ਘਟਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਨੇ ਪਾਕਿਸਤਾਨ ਦੇ ਹਿੱਸੇ ਦਾ ਪਾਣੀ ਰੋਕਣ ਜਾਂ ਉਸ ਦਾ ਰਸਤਾ ਬਦਲਣ ਦੀ ਕੋਸ਼ਿਸ਼ ਕੀਤੀ ਤਾਂ ਇਸ ਨੂੰ ਜੰਗ ਦਾ ਐਲਾਨ ਮੰਨਿਆ ਜਾਵੇਗਾ। ਇਸ ਤੋਂ ਇਲਾਵਾ ਪਾਕਿਸਤਾਨ ਨੇ ਭਾਰਤ ਲਈ ਆਪਣੇ ਏਅਰਸਪੇਸ ਇਲਾਕੇ ਵੀ ਬੰਦ ਕਰ ਦਿੱਤੇ ਹਨ।
ਮੀਟਿੰਗ 'ਚ ਭਾਰਤ 'ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਪਾਕਿਸਤਾਨ ਨੇ ਕਿਹਾ ਕਿ ਭਾਰਤ 'ਚ ਮੁਸਲਮਾਨਾਂ ਸਣੇ ਘੱਟ ਗਿਣਤੀ ਭਾਈਚਾਰਿਆਂ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ ਤੇ ਵਕਫ਼ ਕਾਨੂੰਨ ਰਾਹੀਂ ਵੀ ਮੁਸਲਮਾਨਾਂ ਦੇ ਹੱਕ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਪਹਿਲਗਾਮ ਹਮਲੇ ਮਗਰੋਂ ਭਾਰਤ ਦੀ ਪਾਕਿਸਤਾਨ ਖ਼ਿਲਾਫ਼ ਇਕ ਹੋਰ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e