ਪਾਕਿ ''ਚ ਭਾਰਤੀ ਹਾਈ ਕਮਿਸ਼ਨ ਦੇ ਦੋ ਅਧਿਕਾਰੀ ਲਾਪਤਾ
Monday, Jun 15, 2020 - 06:19 PM (IST)
ਨਵੀਂ ਦਿੱਲੀ/ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਚ ਦੋ ਭਾਰਤੀ ਅਧਿਕਾਰੀਆਂ ਦੇ ਲਾਪਤਾ ਹੋਣ ਦੀ ਖਬਰ ਹੈ। ਸੂਤਰਾਂ ਦਾ ਕਹਿਣਾ ਹੈਕਿ ਪਾਕਿਸਤਾਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਨਾਲ ਕੰਮ ਕਰਨ ਵਾਲੇ 2 ਅਧਿਕਾਰੀ ਪਿਛਲੇ ਦੋ ਘੰਟਿਆਂ ਤੋਂ ਲਾਪਤਾ ਹਨ। ਇਸ ਦੇ ਨਾਲ ਹੀ ਇਹ ਮਾਮਲਾ ਪਾਕਿਸਤਾਨ ਦੇ ਜ਼ਿੰਮੇਵਾਰ ਅਧਿਕਾਰੀਆਂ ਦੇ ਸਾਹਮਣੇ ਚੁੱਕਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਸੀ.ਆਈ.ਐੱਸ.ਐੱਫ. ਦੇ 2 ਡਰਾਈਵਰ ਡਿਊਟੀ 'ਤੇ ਬਾਹਰ ਗਏ ਸਨ ਪਰ ਉਹ ਆਪਣੀ ਮੰਜ਼ਿਲ ਵਾਲੇ ਸਥਾਨ ਤੱਕ ਨਹੀਂ ਪਹੁੰਚੇ ਹਨ। ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਕਿਤੇ ਉਹਨਾਂ ਨੂੰ ਅਗਵਾ ਨਾ ਕਰ ਲਿਆ ਗਿਆ ਹੋਵੇ। ਡਰਾਈਵਰ ਦੀ ਤਲਾਸ਼ ਕੀਤੀ ਜਾ ਰਹੀ ਹੈ। ਨਾਲ ਹੀ ਪਾਕਿਸਤਾਨ ਸਰਕਾਰ ਨੂੰ ਗੁੰਮਸ਼ੁਦਗੀ ਦੇ ਬਾਰੇ ਵਿਚ ਦੱਸ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਖਬਰ ਆਈ ਸੀ ਕਿ ਇਸਲਾਮਾਬਾਦ ਵਿਚ ਭਾਰਤ ਦੇ ਇਕ ਡਿਪਲੋਮੈਟ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ। ਆਈ.ਐੱਸ.ਆਈ. ਏਜੰਟ ਨੇ ਭਾਰਤੀ ਡਿਪਲੋਮੈਟ ਦਾ ਪਿੱਛਾ ਕੀਤਾ। ਇਸ ਮਾਮਲੇ ਨੂੰ ਲੈਕੇ ਭਾਰਤ ਨੇ ਸਖਤ ਵਿਰੋਧ ਜ਼ਾਹਰ ਕੀਤਾ ਸੀ।ਇਸਲਾਮਾਬਾਦ ਵਿਚ ਤਾਇਨਾਤ ਸੀਨੀਅਰ ਭਾਰਤੀ ਡਿਪਲੋਮੈਟ ਗੌਰਵ ਆਹਲੂਵਾਲੀਆ ਨੂੰ ਪਾਕਿਸਤਾਨੀ ਖੁਫੀਆ ਏਜੰਸੀ ਇੰਟਰ-ਸਰਵਿਸਿਜ ਇੰਟੈਂਲੀਜੈਂਸ (ਆਈ.ਐੱਸ.ਆਈ.) ਦੇ ਜ਼ਰੀਏ ਪਰੇਸ਼ਾਨ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਗੌਰਵ ਆਹਲੂਵਾਲੀਆ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉੱਥੇ ਬਾਈਕ ਜ਼ਰੀਏ ਗੌਰਵ ਆਹਲੂਵਾਲੀਆ ਦਾ ਪਿੱਛਾ ਵੀ ਕੀਤਾ ਗਿਆ ਸੀ।