ਪਾਕਿਸਤਾਨ ਨੇ ਕੌਮਾਂਤਰੀ ਸਰਹੱਦ ’ਤੇ ਕੀਤੀ ਗੋਲੀਬੰਦੀ ਦੀ ਉਲੰਘਣਾ

02/15/2024 10:43:54 AM

ਆਰ. ਐੱਸ. ਪੁਰਾ  (ਮੁਕੇਸ਼)- ਪਾਕਿਸਤਾਨ ਵੱਲੋਂ ਜੰਮੂ ਦੇ ਆਰ. ਐੱਸ. ਪੁਰਾ. ਸੈਕਟਰ ’ਚ ਕੌਮਾਂਤਰੀ ਸਰਹੱਦ ’ਤੇ ਗੋਲੀਬੰਦੀ ਦੀ ਉਲੰਘਣਾ ਕੀਤੀ ਗਈ। ਪਾਕਿਸਤਾਨ ਸੁਰੱਖਿਆ ਬਲਾਂ ਨੇ ਅਲਹਾ ਮਾਈ ਕੋਠੇ (ਐੱਮ. ਕੇ.) ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਬਾਰੀ ਕੀਤੀ, ਜਿਸ ਦਾ ਬੀ. ਐੱਸ. ਐੱਫ. ਵੱਲੋਂ ਢੁੱਕਵਾਂ ਜਵਾਬ ਦਿੱਤਾ ਗਿਆ। ਖ਼ਬਰ ਲਿਖੇ ਜਾਣ ਤੱਕ ਸਰਹੱਦ ’ਤੇ ਤਣਾਅ ਦਾ ਮਾਹੌਲ ਬਣਿਆ ਹੋਇਆ ਸੀ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੂੰ ਲੈ ਕੇ ਖੁੱਲ੍ਹ ਕੇ ਬੋਲੇ ਮੰਤਰੀ ਧਾਲੀਵਾਲ-ਕਿਸਾਨਾਂ ਨਾਲ ਖ਼ੁਦ ਮਿਲਣ PM ਮੋਦੀ (ਵੀਡੀਓ)

ਜਾਣਕਾਰੀ ਮੁਤਾਬਕ, ਪਾਕਿਸਤਾਨ ਰੇਂਜਰਾਂ ਨੇ ਬੁੱਧਵਾਰ ਸ਼ਾਮ ਕਰੀਬ 6.10 ਵਜੇ ਸਰਹੱਦੀ ਚੌਕੀ ਨੇੜੇ ਕੰਮ ਕਰ ਰਹੇ ਫੌਜੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਰਾਉਂਡ ਫਾਇਰ ਕੀਤੇ। ਇਸ ਗੋਲੀਬਾਰੀ ਵਿਚ ਭਾਰਤੀ ਖੇਤਰ ਵਿਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਕਰੀਬ 25 ਮਿੰਟ ਤੱਕ ਚੱਲੀ ਇਸ ਗੋਲੀਬਾਰੀ ’ਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨੀ ਰੇਂਜਰਾਂ ਨੂੰ ਮੂੰਹਤੋੜ ਜਵਾਬ ਦਿੱਤਾ। ਗੋਲਾਬਾਰੀ ਤੋਂ ਬਾਅਦ ਸਰਹੱਦ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਚੌਕਸੀ ਵਧਾ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


sunita

Content Editor

Related News