ਪਾਕਿਸਤਾਨ ਨੇ ਨੌਸ਼ਹਿਰਾ ''ਚ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ

Saturday, Jan 27, 2018 - 10:22 AM (IST)

ਪਾਕਿਸਤਾਨ ਨੇ ਨੌਸ਼ਹਿਰਾ ''ਚ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ

ਨਵੀਂ ਦਿੱਲੀ— ਪਾਕਿਸਤਾਨ ਨੇ ਸ਼ਨੀਵਾਰ ਨੂੰ ਇਕ ਵਾਰ ਫਿਰ ਸਵੇਰੇ ਤੋਂ ਹੀ ਸਰਹੱਦ 'ਤੇ ਜੰਗਬੰਦੀ ਦੀ ਉਲੰਘਣਾ ਸ਼ੁਰੂ ਕਰ ਦਿੱਤੀ ਹੈ। ਇਸ ਫਾਈਰਿੰਗ 'ਚ ਇਕ ਸੀਨੀਅਰ ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਨੇ ਨੌਸ਼ਹਿਰਾ ਸੈਕਟਰ 'ਚ ਗੋਲੀਬਾਰੀ ਕੀਤੀ ਅਤੇ ਮੋਰਟਾਰ ਵੀ ਸੁੱਟ। ਇਸ ਗੋਲੀਬਾਰੀ 'ਚ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਜ਼ਖਮੀਆਂ ਦੀ ਗਿਣਤੀ 'ਚ ਵਾਧਾ ਹੋ ਸਕਦਾ ਹੈ।


Related News