ਪਾਕਿਸਤਾਨ ਬਾਜ਼ ਨਹੀਂ ਆ ਰਿਹੈ ਆਪਣੀਆਂ ਹਰਕਤਾਂ ਤੋਂ : ਵੀ. ਕੇ. ਸਿੰਘ

09/24/2017 8:28:53 PM

ਮੁਰਾਦਾਬਾਦ- ਵਿਦੇਸ਼ ਮੰਤਰੀ ਜਨਰਲ ਵੀ. ਕੇ. ਸਿੰਘ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਜੰਗਬੰਦੀ ਦਾ ਉਲੰਘਣ ਕਰਕੇ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਸਾਬਕਾ ਸੈਨਾ ਪ੍ਰਧਾਨ ਅਤੇ ਕੇਂਦਰੀ ਵਿਦੇਸ਼ ਰਾਜ ਮੰਤਰੀ ਸ਼੍ਰੀ ਸਿੰਘ ਨੇ ਅੱਜ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਪਾਕਿਸਤਾਨ ਜੰਗਬੰਦੀ ਦਾ ਉਲੰਘਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ ਤਾਂ ਇਸ ਦਾ ਨਤੀਜਾ ਬਹੁਤ ਬੁਰਾ ਹੋਵੇਗਾ। ਜੰਮੂ-ਕਸ਼ਮੀਰ 'ਚ ਸੈਨਾ ਅਤੇ ਅੱਤਵਾਦੀਆਂ ਨਾਲ ਨਿਪਟਣ ਲਈ ਚੱਲ ਰਹੀ ਲੜਾਈ 'ਚ ਸੈਨਾ ਆਪਣੇ ਤਰੀਕੇ ਨਾਲ ਕੰਮ ਕਰ ਰਹੀ ਹੈ। ਦੇਸ਼ ਵਾਸੀਆਂ ਨੂੰ ਸੈਨਾ 'ਤੇ ਵਿਸ਼ਵਾਸ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨਾਲ ਨਿੱਪਟਣ ਲਈ ਸੈਨਾ ਦਾ ਸਮਰਥਨ ਕਰਨਾ ਹੋਵੇਗਾ।
ਇਕ ਸੈਨਿਕ ਦੇ ਸਿਰ ਬਦਲੇ 10 ਸਿਰ ਲਿਆਉਣ ਵਾਲੇ ਬਿਆਨ 'ਤੇ ਉਨ੍ਹਾਂ ਕਿਹਾ ਕਿ ਗੋਲੀ ਦੋਵਾਂ ਪਾਸੋਂ ਚਲਦੀ ਹੈ। ਦੂਸਰੇ ਪਾਸੇ ਉਨ੍ਹਾਂ ਦੇ ਕਿੰਨੇ ਸੈਨਿਕ ਮਾਰੇ ਗਏ ਹਨ ਇਸ ਦਾ ਪਤਾ ਨਹੀਂ ਚਲਦਾ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਭਾਸ਼ਣ ਦੇ ਬਾਅਦ ਪਾਕਿਸਤਾਨ ਵਲੋਂ ਭਾਰਤ 'ਤੇ ਅੱਤਵਾਦ ਫੈਲਾਉਣ ਦਾ ਦੋਸ਼ ਲਗਾਉਣ 'ਤੇ ਸ਼੍ਰੀ ਸਿੰਘ ਨੇ ਕਿਹਾ ਕਿ ਪਾਕਿਸਤਾਨ ਆਪਣੀਆਂ ਇਨ੍ਹਾਂ ਹਰਕਤਾਂ ਤੋਂ ਬਾਜ਼ ਨਹੀਂ ਆਵੇਗਾ।