ਪਾਕਿ ਨੇ ਕੁਪਵਾੜਾ ''ਚ ਕੀਤੀ ਜੰਗਬੰਦੀ ਦੀ ਉਲੰਘਣਾ
Monday, Feb 24, 2020 - 12:55 AM (IST)

ਸ਼੍ਰੀਨਗਰ— ਜੰਮੂ ਕਸ਼ਮੀਰ 'ਚ ਕੰਟਰੋਲ ਰੇਖਾ ਦੇ ਕੋਲ ਕੁਪਵਾੜਾ ਜ਼ਿਲੇ 'ਚ ਪਾਕਿਸਤਾਨੀ ਫੌਜ ਨੇ ਮੂਹਰਲੀਆਂ ਚੌਕੀਆਂ 'ਤੇ ਬਿਨਾਂ ਕਿਸੇ ਕਾਰਣ ਗੋਲੀਬਾਰੀ ਕਰ ਕੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਤੰਗਧਾਰ ਅਤੇ ਕੇਰਨ ਸੈਕਟਰ ਦੀਆਂ ਮੂਹਰਲੀਆਂ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਆਟੋਮੈਟਿਕ ਹਥਿਆਰਾਂ ਨਾਲ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਦਾ ਭਾਰਤੀ ਫੌਜ ਨੇ ਮੂੰਹ ਤੋੜਵਾਂ ਜਵਾਬ ਦਿੱਤਾ। ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਇਹ ਗੋਲੀਬਾਰੀ ਅੱਤਵਾਦੀਆਂ ਨੂੰ ਭਾਰਤੀ ਸਰਹੱਦ 'ਚ ਘੁਸਪੈਠ ਕਰਵਾਉਣ ਦੇ ਮਕਸਦ ਨਾਲ ਕੀਤੀ ਗਈ। ਹਾਲਾਂਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਅੱਤਵਾਦੀਆਂ ਦੀ ਕਿਸੇ ਵੀ ਹਰਕਤ ਦਾ ਜਵਾਬ ਦੇਣ ਲਈ ਭਾਰਤੀ ਸੁਰੱਖਿਆ ਬਲ ਚੌਕਸ ਹਨ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰ ਇਸ ਸਮੇਂ ਵੱਡੀ ਗਿਣਤੀ 'ਚ ਟ੍ਰੇਂਡ ਅੱਤਵਾਦੀ ਭਾਰਤੀ ਸਰਹੱਦ 'ਚ ਘੁਸਪੈਠ ਕਰਨ ਦੀ ਫਿਰਾਕ 'ਚ ਹਨ।