ਪਾਕਿ ਨੇ ਦਿਨ ''ਚ ਦੂਜੀ ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, ਪੁੰਛ ਸੈਕਟਰ ''ਚ ਕੀਤੀ ਗੋਲੀਬਾਰੀ

09/07/2019 7:03:31 PM

ਸ਼੍ਰੀਨਗਰ — ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਕ ਵਾਰ ਫਿਰ ਪਾਕਿਸਤਾਨ ਨੇ ਜੰਮੂ ਕਸ਼ਮੀਰ ਦੇ ਪੁੰਛ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨ ਵੱਲੋਂ ਐੱਲ.ਓ.ਸੀ. ਪਾਰ ਤੋਂ ਪੁੰਛ ਜ਼ਿਲੇ 'ਚ ਗੰਲੀਬਾਰੀ ਕੀਤੀ ਜਾ ਰਹੀ ਹੈ। ਪਾਕਿਸਤਾਨ ਵੱਲੋਂ ਅੱਜ ਦਿਨ 'ਚ ਦੂਜੀ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਪਾਕਿਸਤਾਨੀ ਫੌਜ ਨੇ ਸ਼ਨੀਵਾਰ ਦੀ ਸਵੇਰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਕੰਟਰੋਲ ਲਾਈਨ ਕੋਲ ਅੱਗੇ ਦੀਆਂ ਚੌਂਕੀਆਂ ਤੇ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਇਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ। ਰੱਖਿਆ ਬੁਲਾਰਾ ਨੇ ਦੱਸਿਆ ਕਿ ਕ੍ਰਿਸ਼ਣਾ ਘਾਟੀ ਸੈਕਟਰ 'ਤੇ ਸਵੇਰੇ ਕਰੀਬ ਪੌਣੇ 8 ਵਜੇ ਮੋਰਟਾਰ ਦਾਗੇ ਗਏ ਅਤੇ ਗੋਲੀਬਾਰੀ ਕੀਤੀ।
ਉਨ੍ਹਾਂ ਦੱਸਿਆ ਕਿ ਭਾਰਤੀ ਫੌਜ ਨੇ ਇਸ ਦਾ ਮੁੰਹਤੋੜ ਜਵਾਬ ਦਿੱਤਾ। ਆਖਿਰੀ ਖਬਰ ਲਿਖੇ ਜਾਣ ਤਕ ਦੋਹਾਂ ਪਾਸਿਓਂ ਗੋਲੀਬਾਰੀ ਜਾਰੀ ਸੀ। ਬੁਲਾਰਾ ਨੇ ਦੱਸਿਆ ਕਿ ਭਾਰਤ ਵੱਲੋਂ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।


Inder Prajapati

Content Editor

Related News