ਪਾਕਿਸਤਾਨ ਨੇ ਰਾਜੌਰੀ ''ਚ ਕੀਤੀ ਜੰਗਬੰਦੀ ਦੀ ਉਲੰਘਣਾ, ਇੱਕ ਜਵਾਨ ਸ਼ਹੀਦ

06/05/2020 1:05:17 AM

ਜੰਮੂ : ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਕਾਲਾਕੋਟ ਇਲਾਕੇ ਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖਬਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਇਲਾਕੇ 'ਚ ਦੋ-ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਫਿਲਹਾਲ ਹਾਲੇ ਵੀ ਸਰਚ ਆਪਰੇਸ਼ਨ ਜਾਰੀ ਹੈ। ਸੁਰੱਖਿਆ ਬਲਾਂ ਵੱਲੋਂ ਨੇੜਲੇ ਸਾਰੇ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਉਥੇ ਹੀ ਰਾਜੌਰੀ ਦੇ ਸੁੰਦਰਬਨੀ ਸੈਕਟਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਇਸ ਤੋਂ ਪਹਿਲਾਂ ਅੱਜ ਕੁਲਗਾਮ 'ਚ ਅੱਤਵਾਦੀਆਂ ਨੇ ਸੰਨ੍ਹ ਲਾ ਕੇ ਪੁਲਸ ਪਾਰਟੀ 'ਤੇ ਹਮਲਾ ਕੀਤਾ। ਇਸ ਹਮਲੇ 'ਚ ਇੱਕ ਹੈਲਥ ਵਰਕਰ ਜਖ਼ਮੀ ਹੋ ਗਿਆ। ਇਹ ਹਮਲਾ ਯੇਰੀਪੋਰਾ ਸਬ ਜ਼ਿਲਾ ਹਸਪਤਾਲ ਦੇ ਬਾਹਰ ਕੀਤਾ ਗਿਆ। ਜਖ਼ਮੀ ਦੀ ਪਛਾਣ ਇਮਇਤਾਜ ਅਹਿਮਦ ਦੇ ਤੌਰ 'ਤੇ ਹੋਈ ਹੈ ਅਤੇ ਉਸ ਨੂੰ ਅਨੰਤਨਾਗ ਹਸਪਤਾਲ 'ਚ ਦਾਖਲ ਕੀਤਾ ਗਿਆ ਹੈ।  

Inder Prajapati

This news is Content Editor Inder Prajapati