ਪਾਕਿਸਤਾਨ ਨੇ ਸਾਂਬਾ ''ਚ ਕੀਤੀ ਜੰਗਬੰਦੀ ਦੀ ਉਲੰਘਣਾ
Wednesday, Jun 13, 2018 - 03:10 AM (IST)

ਜੰਮੂ—ਪਾਕਿਸਤਾਨ ਨੇ ਬਿਨਾ ਕਿਸੇ ਉਕਸਾਵੇ ਦੇ ਮੰਗਲਵਾਰ ਦੇਰ ਰਾਤ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਜੰਮੂ-ਕਸ਼ਮੀਰ 'ਚ ਸਾਂਬਾ ਜ਼ਿਲੇ ਦੇ ਰਾਮਗੜ੍ਹ ਅਤੇ ਚਾਂਬਲਿਆਲ ਸੈਕਟਰ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਗੋਲੀਬਾਰੀ ਕੀਤੀ। ਆਧਿਕਾਰਿਤ ਸੂਤਰਾਂ ਨੇ ਇੱਥੇ ਦੱਸਿਆ ਕਿ ਪਾਕਿਸਤਾਨੀ ਰੇਂਜਰਾਂ ਨੇ ਮੰਗਲਵਾਰ ਦੇਰ ਰਾਤ ਸਾਂਬਾ ਜ਼ਿਲੇ ਦੇ ਰਾਮਗੜ੍ਹ ਅਤੇ ਚਾਂਬਲਿਆਲ ਸੈਕਟਰ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਸਰਹੱਦ ਸੁਰੱਖਿਆ ਬਲ (ਬੀ.ਐੱਸ.ਐੱਫ.) ਦੀਆਂ ਚੌਂਕੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ।
ਸੂਤਰਾਂ ਮੁਤਾਬਕ ਬੀ.ਐੱਸ.ਐੱਫ. ਦੇ ਜਵਾਨਾਂ ਨੇ ਵੀ ਪਾਕਿਸਤਾਨੀ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ। ਸੂਤਰਾਂ ਅਨੁਸਾਰ ਇਸ ਗੋਲਬਾਰੀ 'ਚ ਬੀ.ਐੱਸ.ਐੱਫ. ਦੇ ਤਿੰਨ ਜਵਾਨ ਜਖਮੀ ਹੋ ਗਏ। ਪਰ ਬੀ.ਐੱਸ.ਐੱਫ. ਨੇ ਇਸ ਗੱਲ ਦੀ ਹਾਲੇ ਤਕ ਆਧਿਕਾਰਿਕ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਹੈ। ਆਖਰੀ ਰਿਪੋਰਟ ਮਿਲਣ ਤਕ ਗੋਲਬਾਰੀ ਜਾਰੀ ਹੈ।
ਜ਼ਿਕਰਯੋਗ ਹੈ ਕਿ ਬੀ.ਐੱਸ.ਐੱਫ. ਅਤੇ ਪਾਕਿਸਤਾਨੀ ਰੇਂਜਰਾਂ ਵਿਚਾਲੇ ਪਿਛਲੇ ਹਫਤੇ ਇਕ ਬੈਠਕ ਹੋਈ ਸੀ ਜਿਸ 'ਚ ਸਰਹੱਦ 'ਤੇ ਸ਼ਾਂਤੀ ਬਣਾਏ ਰੱਖਣ ਦਾ ਫੈਸਲਾ ਲਿਆ ਗਿਆ ਸੀ।