ਕਸ਼ਮੀਰ ’ਤੇ ਆਪਣੇ ਫ਼ੈਸਲੇ ਤੋਂ ਹਟਣ ਤੱਕ ਪਾਕਿਸਤਾਨ ਭਾਰਤ ਨਾਲ ਸਬੰਧ ਬਹਾਲ ਨਹੀਂ ਕਰੇਗਾ: ਇਮਰਾਨ ਖਾਨ

Thursday, Jul 01, 2021 - 11:38 AM (IST)

ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਬੁੱਧਵਾਰ ਨੂੰ ਕਿਹਾ ਕਿ ਜਦੋਂ ਤੱਕ ਭਾਰਤ, ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਹਟਾਉਣ ਦੇ ਆਪਣੇ ਫ਼ੈਸਲੇ ਨੂੰ ਵਾਪਸ ਨਹੀਂ ਲੈਂਦਾ, ਉਦੋਂ ਤੱਕ ਪਾਕਿਸਤਾਨ ਗੁਆਂਢੀ ਦੇਸ਼ ਨਾਲ ਰਾਜਨੀਤਕ ਸਬੰਧ ਬਹਾਲ ਨਹੀਂ ਕਰੇਗਾ। ਭਾਰਤ ਨੇ 5 ਅਗਸਤ 2019 ਨੂੰ ਸੰਵਿਧਾਨ ਦੀ ਧਾਰਾ 370 ਤਹਿਤ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰ ਇਸ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੰਡ ਦਿੱਤਾ ਸੀ।

ਇਹ ਵੀ ਪੜ੍ਹੋ: ਕੈਨੇਡਾ ’ਚ ਭਿਆਨਕ ਗਰਮੀ ਦਾ ਕਹਿਰ, 134 ਮੌਤਾਂ, ਅਮਰੀਕਾ 'ਚ ਵੀ 12 ਲੋਕਾਂ ਨੇ ਗੁਆਈ ਆਪਣੀ ਜਾਨ

ਖਾਨ ਨੇ ਨੈਸ਼ਨਲ ਅਸੈਂਬਲੀ ਨੂੰ ਆਪਣੇ ਸੰਬੋਧਨ ਵਿਚ ਕਿਹਾ, ‘ਮੈਂ ਸਾਫ਼ ਕਰ ਦੇਣਾ ਚਾਹੁੰਦਾ ਹਾਂ ਕਿ ਜਦੋਂ ਤੱਕ ਭਾਰਤ 5 ਅਗਸਤ 2019 ਦੇ ਗੈਰ-ਕਾਨੂੰਨੀ ਕਦਮਾਂ ਨੂੰ ਵਾਪਸ ਨਹੀਂ ਲੈਂਦਾ, ਉਦੋਂ ਤੱਕ ਉਸ ਨਾਲ ਰਾਜਨੀਤਕ ਸਬੰਧ ਬਹਾਲ ਨਹੀਂ ਹੋਵੇਗਾ।’ ਖਾਨ ਨੇ ਕਿਹਾ ਕਿ ‘ਸਮੂਚਾ ਪਾਕਿਸਤਾਨ ਆਪਣੇ ਕਸ਼ਮੀਰੀ ਭਰਾਵਾਂ ਅਤੇ ਭੈਣਾਂ ਨਾਲ ਖੜ੍ਹਾ ਹੈ।’ ਉਨ੍ਹਾਂ ਦਾ ਇਹ ਬਿਆਨ ਦੋਵਾਂ ਦੇਸ਼ਾਂ ਵਿਚਾਲੇ ਰਸਮੀ ਗੱਲਬਾਤ ਦੀਆਂ ਖ਼ਬਰਾ ਦਰਮਿਆਨ ਆਇਆ ਹੈ, ਜਿਸ ਦੇ ਬਾਅਦ ਫਰਵਰੀ ਵਿਚ ਕੰਟਰੋਲ ਰੇਖਾ ’ਤੇ ਜੰਗਬੰਦੀ ਹੋਈ। ਹਾਲਾਂਕਿ ਸਬੰਧਾਂ ਨੂੰ ਸਧਾਰਣ ਕਰਨ ਲਈ ਹੋਰ ਕੋਈ ਗਤੀਵਿਧੀ ਦੀ ਸੂਚਨਾ ਨਹੀਂ ਹੈ। ਜੰਮੂ ਕਸ਼ਮੀਰ ਤੋਂ ਵਿਸ਼ੇਸ਼ ਦਰਜਾ ਹਟਾਏ ਜਾਣ ਦੇ ਬਾਅਦ ਤੋਂ ਪਾਕਿਸਤਾਨ ਨੇ ਭਾਰਤ ਨਾਲ ਕਾਰੋਬਾਰ ਮੁਲਤਵੀ ਕਰ ਦਿੱਤਾ ਸੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਸਬੰਧਤ ਹੇਠਲੇ ਪੱਧਰ ’ਤੇ ਪਹੁੰਚ ਗਏ ਸਨ।

ਇਹ ਵੀ ਪੜ੍ਹੋ: ਅਮਰੀਕਾ 'ਚ ਟਰੱਕ ਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ, 2 ਪੰਜਾਬੀ ਨੌਜਵਾਨਾਂ ਦੀ ਮੌਤ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News