ਪਾਕਿ ਦੀ ਨਾਪਾਕ ਹਰਕਤ ਦਾ ਭਾਰਤੀ ਫੌਜ ਨੇ ਦਿੱਤਾ ਮੂੰਹ ਤੋੜ ਜਵਾਬ

03/05/2020 7:45:33 PM

ਜੰਮੂ— ਪਾਕਿਸਤਾਨੀ ਫੌਜ ਸਰਹੱਦ ਤੋਂ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਹੁਣ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸ ਜੰਗਬੰਦੀ ਦੀ ਉਲੰਘਣਾ ਕਾਰਨ ਪਾਕਿਸਤਾਨ ਅੱਤਵਾਦੀਆਂ ਦੀ ਘੁਸਪੈਠ ਕਰਵਾਉਣ 'ਚ ਲੱਗਾ ਹੋਇਆ ਹੈ। ਸਰਹੱਦ 'ਤੇ ਤਾਇਨਾਤ ਭਾਰਤੀ ਜਵਾਨਾਂ ਦੀ ਚੌਕਸੀ ਦਾ ਪਾਕਿਸਤਾਨ ਨੂੰ ਹਰ ਵਾਰ ਸਾਹਮਣਾ ਕਰਨਾ ਪਿਆ ਹੈ। ਜਾਣਕਾਰੀ ਮੁਤਾਬਕ ਜੰਗਬੰਦੀ ਉਲੰਘਣਾ 'ਤੇ ਭਾਰਤੀ ਜਵਾਨਾਂ ਨੇ ਪਾਕਿਸਤਾਨ ਚੌਕੀਆਂ ਨੂੰ ਨਿਸ਼ਾਨਾ ਬਣਾਉਣ ਦੇ ਲਈ ਐਂਟੀ-ਟੈਂਕ ਗਾਈਡਡ ਮਿਜ਼ਾਈਲਾਂ ਤੇ ਤੋਪਖਾਨੇ ਦੇ ਗੋਲਿਆਂ ਦਾ ਇਸਤੇਮਾਲ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਜੰਮੂ-ਕਸ਼ਮੀਰ 'ਚ ਘੁਸਪੈਠੀਆਂ ਨੂੰ ਭਾਰਤੀ ਖੇਤਰ 'ਚ ਭੇਜਣ ਲਈ ਪਾਕਿਸਤਾਨ ਵਲੋਂ ਲਗਾਤਾਰ ਜੰਗਬੰਦੀ ਉਲੰਘਣਾ ਦਾ ਜਵਾਬ 'ਚ ਸੀ।

 

Gurdeep Singh

This news is Content Editor Gurdeep Singh