ਪਾਕਿਸਤਾਨ ਨਹੀਂ ਆ ਰਿਹੈ ਬਾਜ਼, ਜੰਮੂ-ਕਸ਼ਮੀਰ ਦੇ ਪੁੰਛ ''ਚ ਦਾਗੇ ਮੋਰਟਾਰ

10/01/2019 11:14:37 AM

ਜੰਮੂ (ਭਾਸ਼ਾ)— ਪਾਕਿਸਤਾਨੀ ਫੌਜ ਨੇ ਮੰਗਲਵਾਰ ਭਾਵ ਅੱਜ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਵਿਚ ਮੋਹਰੀ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾਇਆ। ਪਾਕਿਸਤਾਨੀ ਫੌਜ ਨੇ ਮੋਰਟਾਰ ਦੇ ਗੋਲੇ ਦਾਗੇ ਅਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ। ਇਕ ਰੱਖਿਆ ਬੁਲਾਰੇ ਨੇ ਦੱਸਿਆ ਕਿ ਭਾਰਤੀ ਫੌਜ ਨੇ ਜਵਾਬੀ ਕਾਰਵਾਈ ਕੀਤੀ। ਬੁਲਾਰੇ ਨੇ ਕਿਹਾ, ''ਪਾਕਿਸਤਾਨ ਨੇ ਅੱਜ ਸਵੇਰੇ ਕਰੀਬ ਪੌਣੇ 8 ਵਜੇ ਪੁੰਛ ਜ਼ਿਲੇ ਦੇ ਸ਼ਾਹਪੁਰ ਅਤੇ ਕੇਰਨ ਸੈਕਟਰਾਂ 'ਚ ਬਿਨਾਂ ਕਿਸੇ ਉਕਸਾਵੇ ਦੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਅਤੇ ਮੋਰਟਾਰ ਦਾਗ ਕੇ ਜੰਗਬੰਦੀ ਦਾ ਉਲੰਘਣ ਕੀਤਾ।

ਅਧਿਕਾਰੀਆਂ ਮੁਤਾਬਕ ਪਾਕਿਸਤਾਨ ਨੇ ਇਸ ਸਾਲ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ 2,000 ਤੋਂ ਵੱਧ ਵਾਰ ਜੰਗਬੰਦੀ ਦਾ ਉਲੰਘਣ ਕੀਤਾ, ਜਿਸ 'ਚ 21 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋਏ ਹਨ। ਭਾਰਤ ਨੇ ਕਈ ਵਾਰ ਪਾਕਿਸਤਾਨ ਨੂੰ ਕਿਹਾ ਹੈ ਕਿ ਉਸ ਦੀ ਫੌਜ 2003 ਦੇ ਜੰਗਬੰਦੀ ਸਮਝੌਤੇ ਦਾ ਪਾਲਣ ਕਰੇ ਅਤੇ ਕੰਟਰੋਲਾ ਰੇਖਾ ਅਤੇ ਕੌਮਾਂਤਰੀ ਸਰਹੱਦ 'ਤੇ ਸ਼ਾਂਤੀ ਬਣਾ ਕੇ ਰੱਖੇ। 
 


Tanu

Content Editor

Related News