ਪਾਕਿਸਤਾਨੀ ਫ਼ੌਜ ਵਲੋਂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ''ਚ ਗੋਲੀਬਾਰੀ, BSF ਜਵਾਨ ਸ਼ਹੀਦ

Thursday, Nov 09, 2023 - 02:42 PM (IST)

ਪਾਕਿਸਤਾਨੀ ਫ਼ੌਜ ਵਲੋਂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ''ਚ ਗੋਲੀਬਾਰੀ, BSF ਜਵਾਨ ਸ਼ਹੀਦ

ਜੰਮੂ- ਪਾਕਿਸਤਾਨੀ ਫ਼ੌਜੀਆਂ ਨੇ ਜੰਮੂ-ਕਸ਼ਮੀਰ ਵਿਚ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਸੈਕਟਰ 'ਚ ਕੌਮਾਂਤਰੀ ਸਰਹੱਦ 'ਤੇ ਬਿਨਾਂ ਕਿਸੇ ਕਾਰਨ ਗੋਲੀਬਾਰੀ ਕੀਤੀ, ਜਿਸ 'ਚ BSF ਦਾ ਇਕ ਜਵਾਨ ਸ਼ਹੀਦ ਹੋ ਗਿਆ। BSF ਦੇ ਬੁਲਾਰੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨੀ ਫ਼ੌਜੀਆਂ ਨੇ 8 ਅਤੇ 9 ਨਵੰਬਰ ਦੀ ਦਰਮਿਆਨੀ ਰਾਤ ਨੂੰ ਰਾਮਗੜ੍ਹ ਸੈਕਟਰ 'ਚ ਬਿਨਾਂ ਉਕਸਾਵੇ ਦੇ ਗੋਲੀਬਾਰੀ ਕਰ ਕੇ ਜੰਗਬੰਦੀ ਦਾ ਉਲੰਘਣ ਕੀਤਾ।

ਇਹ ਵੀ ਪੜ੍ਹੋ-  ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਦੂਸ਼ਣ ਕਾਰਨ 9 ਤੋਂ 18 ਨਵੰਬਰ ਤੱਕ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਗੋਲੀਬਾਰੀ ਵਿਚ ਇਕ ਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਨੇ ਦਮ ਤੋੜ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਰੇਂਜਰਸ ਦੀ ਗੋਲੀਬਾਰੀ ਦਾ BSF ਜਵਾਨਾਂ ਨੇ ਮੂੰਹ-ਤੋੜ ਜਵਾਬ ਦਿੱਤਾ। ਇਸ ਤੋਂ ਪਹਿਲਾਂ 18 ਅਤੇ 26 ਅਕਤੂਬਰ ਨੂੰ ਵੀ ਪਾਕਿਸਤਾਨ ਨੇ ਅਰਨੀਆ ਸੈਕਟਰ ਵਿਚ ਬਿਨਾਂ ਉਕਸਾਵੇ ਦੇ ਗੋਲੀਬਾਰੀ ਕਰ ਕੇ ਜੰਗਬੰਦੀ ਦਾ ਉਲੰਘਣ ਕੀਤਾ ਸੀ, ਜਿਸ ਵਿਚ BSF ਦੇ ਦੋ ਜਵਾਨ ਜ਼ਖ਼ਮੀ ਹੋ ਗਏ ਸਨ। 

ਇਹ ਵੀ ਪੜ੍ਹੋ-  ਵਿਧਾਨ ਸਭਾ ’ਚ ਨਿਤੀਸ਼ ਨੇ ਔਰਤਾਂ ਨੂੰ ਲੈ ਕੇ ਕੀਤੀ ਅਸ਼ਲੀਲ ਟਿੱਪਣੀ, ਫਿਰ ਮੰਗੀ ਮੁਆਫ਼ੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News