ਬਾਰਡਰ ਟੱਪ ਭਾਰਤ 'ਚ ਆ ਵੜਿਆ ਪਾਕਿਸਤਾਨੀ ਘੁਸਪੈਠੀਆ ! BSF ਨੇ ਭੇਜਿਆ ਵਾਪਸ
Monday, Sep 07, 2026 - 03:53 PM (IST)
ਜੰਮੂ (ਏਜੰਸੀ)- ਭਾਰਤੀ ਸਰਹੱਦ 'ਚ ਗਲਤੀ ਨਾਲ ਦਾਖ਼ਲ ਹੋਣ ਕਾਰਨ ਹਿਰਾਸਤ 'ਚ ਲਏ ਗਏ ਪਾਕਿਸਤਾਨੀ ਨਾਗਰਿਕ ਨੂੰ ਸੋਮਵਾਰ ਨੂੰ ਜੰਮੂ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨੀ ਰੇਂਜਰਾਂ ਨੂੰ ਸੌਂਪ ਦਿੱਤਾ ਗਿਆ। ਅਧਿਕਾਰੀਆਂ ਅਨੁਸਾਰ, ਵਿਅਕਤੀ ਦੀ ਪਛਾਣ ਸਿਆਲਕੋਟ ਦੇ ਲੁਨੀ ਪੁੰਡਰਾ ਪਿੰਡ ਵਾਸੀ ਨਜ਼ੀਰ ਸਾਧਿਰ ਵਜੋਂ ਹੋਈ ਹੈ, ਜਿਸ ਨੂੰ ਸਰਹੱਦੀ ਸੁਰੱਖਿਆ ਫੋਰਸ (ਬੀਐੱਸਐੱਫ) ਨੇ ਗੋਲਪੱਤਨ ਸਰਹੱਦੀ ਚੌਕੀ ਖੇਤਰ 'ਚ ਪਾਕਿਸਤਾਨੀ ਰੇਂਜਰਾਂ ਨੂੰ ਸੌਂਪ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਸਾਧਿਰ ਨੂੰ 3 ਸਤੰਬਰ ਨੂੰ ਜੰਮੂ ਦੇ ਕਨਾਚਕ ਇਲਾਕੇ 'ਚ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ 'ਚ ਆਉਣ ਦੇ ਤੁਰੰਤ ਬਾਅਦ ਫੜ੍ਹ ਲਿਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਘੁਸਪੈਠੀਏ ਤੋਂ ਪੁੱਛ-ਗਿੱਛ 'ਚ ਪਤਾ ਲੱਗਾ ਕਿ ਉਹ ਪਾਕਿਸਤਾਨ ਦੇ ਸਰਹੱਦੀ ਪਿੰਡ ਦਾ ਰਹਿਣ ਵਾਲਾ ਹੈ ਅਤੇ ਗਲਤੀ ਨਾਲ ਭਾਰਤੀ ਖੇਤਰ 'ਚ ਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ ਨੇ ਆਪਣੇ ਪਾਕਿਸਤਾਨੀ ਹਮਰੁਤਬਾ ਦੇ ਰੇਂਜਰਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਗੱਲਬਾਤ ਤੋਂ ਬਾਅਦ ਸਾਧਿਰ ਨੂੰ ਪਾਕਿਸਤਾਨੀ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
