ਜੰਮੂ ਕਸ਼ਮੀਰ : ਕੰਟਰੋਲ ਰੇਖਾ ਕੋਲ ਪਾਕਿਸਤਾਨੀ ਡਰੋਨ ਦਿੱਸਿਆ, ਫ਼ੌਜ ਨੇ ਕੀਤੀ ਗੋਲੀਬਾਰੀ
Monday, Apr 01, 2024 - 01:32 PM (IST)
ਰਾਜੌਰੀ (ਭਾਸ਼ਾ)- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਕੋਲ 2 ਵੱਖ-ਵੱਖ ਥਾਵਾਂ 'ਤੇ ਪਾਕਿਸਤਾਨੀ ਡਰੋਨ ਅਤੇ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਆਉਣ ਤੋਂ ਬਾਅਦ ਫ਼ੌਜ ਦੇ ਜਵਾਨਾਂ ਨੇ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਜਿੱਥੇ ਸੁੰਦਰਬਨੀ ਦੇ ਇਕ ਮੋਹਰੀ ਇਲਾਕੇ 'ਚ ਡਰੋਨ ਦੀ ਗਤੀਵਿਧੀ ਦੇਖੀ ਗਈ ਜਦੋਂ ਕਿ ਐਤਵਾਰ ਅਤੇ ਸੋਮਵਾਰ ਦੀ ਮੱਧ ਰਾਤ ਦੌਰਾਨ ਕੇਰੀ ਸੈਕਟਰ 'ਚ ਕੁਝ ਲੋਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖੀਆਂ ਗਈਆਂ। ਖ਼ਦਸ਼ਾ ਹੈ ਕਿ ਇਹ ਲੋਕ ਅੱਤਵਾਦੀ ਹਨ।
ਉਨ੍ਹਾਂ ਕਿਹਾ ਕਿ ਫ਼ੌਜੀਆਂ ਨੇ ਭਾਰਤੀ ਖੇਤਰ 'ਚ ਪ੍ਰਵੇਸ਼ ਕਰਦੇ ਹੀ ਪਾਕਿਸਤਾਨੀ ਡਰੋਨ ਨੂੰ ਮਾਰ ਸੁੱਟਣ ਲਈ ਘੱਟੋ-ਘੱਟ ਚਾਰ ਗੋਲੀਆਂ ਚਲਾਈਆਂ ਪਰ ਉਹ ਤੁਰੰਤ ਕੰਟਰੋਲ ਰੇਖਾ ਦੇ ਦੂਜੇ ਪਾਸੇ ਚਲਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਕੇਰੀ ਸੈਕਟਰ 'ਚ ਸਰਹੱਦ ਪਾਰ ਤੋਂ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਕੁਝ ਲੋਕਾਂ ਦੀਆਂ ਸ਼ੱਕੀ ਗਤੀਵਿਧੀਆਂ ਦਾ ਪਤਾ ਲੱਗਣ ਤੋਂ ਬਾਅਦ ਫ਼ੌਜੀਆਂ ਨੇ ਗੋਲੀਬਾਰੀ ਕੀਤੀ ਪਰ ਉਹ ਲੋਕ ਕਸ਼ਮੀਰ ਦੇ ਪਾਕਿਸਤਾਨ ਦੇ ਕਬਜ਼ੇ ਵਾਲੇ ਹਿੱਸੇ ਵੱਲ ਦੌੜ ਗਏ। ਅਧਿਕਾਰੀਆਂ ਨੇ ਕਿਹਾ ਕਿ ਇਹ ਯਕੀਨੀ ਕਰਨ ਲਈ ਵੱਡੇ ਪੈਮਾਨੇ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਕਿ ਕੋਈ ਡਰੋਨ ਨਾਲ ਸੁੱਟਿਆ ਜਾਵੇ ਜਾਂ ਸ਼ੱਕੀ ਵਿਅਕਤੀਆਂ ਵਲੋਂ ਕੁਝ ਵੀ ਸ਼ੱਕੀ ਨਾ ਛੱਡਿਆ ਜਾਵੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e