ਜੰਮੂ ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਅਸਫ਼ਲ, BSF ਨੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ
Monday, Jul 31, 2023 - 10:43 AM (IST)
ਜੰਮੂ (ਭਾਸ਼ਾ)- ਜੰਮੂ ਕਸ਼ਮੀਰ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਐਤਵਾਰ ਦੇਰ ਰਾਤ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਸੁੱਟਿਆ। ਇਹ ਇਕ ਹਫ਼ਤੇ 'ਚ ਅਜਿਹੀ ਦੂਜੀ ਘਟਨਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਰਨੀਆ ਸੈਕਟਰ ਦੀ ਜਾਬੋਵਾਲ ਸਰਹੱਦ ਚੌਕੀ ਨੇੜੇ ਘੁਸਪੈਠੀਏ ਨੇ ਬੀ.ਐੱਸ.ਐੱਫ. ਕਰਮੀਆਂ ਵਲੋਂ ਵਾਰ-ਵਾਰ ਦਿੱਤੀਆਂ ਗਈਆਂ ਚਿਤਾਵਨੀਆਂ ਨੂੰ ਨਜ਼ਰਅੰਦਾਜ ਕਰ ਕੇ ਦੌੜਨ ਦੀ ਕੋਸ਼ਿਸ਼, ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਕਰ ਕੇ ਉਸ ਨੂੰ ਮਾਰ ਸੁੱਟਿਆ।
ਬੀ.ਐੱਸ.ਐੱਫ. ਦੇ ਇਕ ਬੁਲਾਰੇ ਨੇ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ,''30 ਜੁਲਾਈ ਅਤੇ 31 ਜੁਲਾਈ ਦੀ ਮੱਧ ਰਾਤ ਨੂੰ ਚੌਕਸ ਫ਼ੋਰਸਾਂ ਨੇ ਅਰਨੀਆ ਸਰਹੱਦ ਖੇਤਰ 'ਚ ਅੰਤਰਰਾਸ਼ਟਰੀ ਸਰਹੱਦ (ਆਈ.ਬੀ.) ਕੋਲ ਸ਼ੱਕੀ ਗਤੀਵਿਧੀ ਦੇਖੀ।'' ਉਨ੍ਹਾਂ ਕਿਹਾ,''ਇਕ ਘੁਸਪੈਠੀਏ ਨੂੰ ਬੀ.ਐੱਸ.ਐੱਫ. ਦੀ ਬਾੜ ਵੱਲ ਆਉਂਦੇ ਦੇਖਿਆ ਗਿਆ। ਫ਼ੋਰਸਾਂ ਨੇ ਉਸ ਨੂੰ ਮਾਰ ਸੁੱਟਿਆ ਅਤੇ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ।'' ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਇਲਾਕੇ ਦੀ ਤੁਰੰਤ ਘੇਰਾਬੰਦੀ ਕਰ ਦਿੱਤੀ ਗਈ ਅਤੇ ਤਲਾਸ਼ ਮੁਹਿੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਜਗ੍ਹਾ ਤੋਂ ਲਾਸ਼ ਬਰਾਮਦ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 25 ਜੁਲਾਈ ਨੂੰ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ 'ਚ ਬੀ.ਐੱਸ.ਐੱਫ. ਨੇ ਉੱਚ ਗੁਣਵੱਤਾ ਦੀ ਚਾਰ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਤਸਕਰੀ ਦੀ ਕੋਸ਼ਿਸ਼ ਕਰ ਰਹੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਸੁੱਟਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8