ਜੰਮੂ ਕਸ਼ਮੀਰ ਦੇ ਕੁਪਵਾੜਾ ''ਚ ਪਾਕਿਸਤਾਨੀ ਘੁਸਪੈਠੀਆ ਢੇਰ, ਭਾਰੀ ਮਾਤਰਾ ''ਚ ਹਥਿਆਰ ਬਰਾਮਦ

05/21/2022 12:49:13 PM

ਸ਼੍ਰੀਨਗਰ (ਭਾਸ਼ਾ)- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ 'ਚ ਕੰਟਰੋਲ ਰੇਖਾ 'ਤੇ ਸੁਰੱਖਿਆ ਫ਼ੋਰਸਾਂ ਨੇ ਸ਼ੁੱਕਰਵਾਰ ਨੂੰ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਦੌਰਾਨ ਇਕ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ, ਸੈਨਿਕਾਂ ਨੂੰ ਦਰਸ਼ਨ ਪੋਸਟ ਨੇੜੇ ਕੰਟਰੋਲ ਰੇਖਾ 'ਤੇ ਕੁਝ ਸ਼ੱਕੀ ਗਤੀਵਿਧੀ ਦਿਖਾਈ ਦਿੱਤੀ ਅਤੇ ਉਨ੍ਹਾਂ ਨੇ ਘੁਸਪੈਠੀਆਂ ਨੂੰ ਚੁਣੌਤੀ ਦਿੱਤੀ,  ਜਿਸ ਤੋਂ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ। ਉਨ੍ਹਾਂ ਕਿਹਾ ਕਿ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ ਵਿਚ ਇਕ ਅੱਤਵਾਦੀ ਮਾਰਿਆ ਗਿਆ।

ਇਹ ਵੀ ਪੜ੍ਹੋ : ਸਿਰ 'ਚ ਗੋਲ਼ੀ ਵੱਜਣ ਕਾਰਨ ਬ੍ਰੇਨ ਡੈੱਡ ਹੋਈ 6 ਸਾਲਾ ਮਾਸੂਮ, 5 ਲੋਕਾਂ ਨੂੰ ਦੇ ਗਈ ਨਵੀਂ ਜ਼ਿੰਦਗੀ

ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਇਕ ਹੋਰ ਅੱਤਵਾਦੀ ਜ਼ਖ਼ਮੀ ਹੋ ਗਿਆ ਅਤੇ ਮੌਕੇ ਤੋਂ ਫਰਾਰ ਹੋ ਗਿਆ। ਹਾਲਾਂਕਿ ਉਸ ਦੀ ਭਾਲ ਜਾਰੀ ਹੈ। ਪੁਲਸ ਬੁਲਾਰੇ ਅਨੁਸਾਰ ਮਾਰੇ ਗਏ ਅੱਤਵਾਦੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਅਤੇ ਉਸ ਕੋਲੋਂ ਮਿਲੇ ਪਛਾਣ ਪੱਤਰ ਮੁਤਾਬਕ ਉਸ ਦੀ ਪਛਾਣ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਅਠਮੁੱਕਮ ਇਲਾਕੇ ਦੇ ਮੁਹੰਮਦ ਨਜ਼ੀਰ ਵਜੋਂ ਹੋਈ ਹੈ। ਪੁਲਸ ਬੁਲਾਰੇ ਅਨੁਸਾਰ ਉਸ ਕੋਲੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ, ਜਿਸ ਵਿਚ 10 ਪੈਕਟ ਹੈਰੋਇਨ, 2 ਏ.ਕੇ. ਰਾਈਫਲਾਂ, 2 ਏ.ਕੇ. ਮੈਗਜ਼ੀਨ ਅਤੇ 2 ਪਿਸਤੌਲਾਂ ਸਮੇਤ ਗੋਲਾ ਬਾਰੂਦ ਸ਼ਾਮਲ ਹਨ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News