ਜੰਮੂ-ਕਸ਼ਮੀਰ ''ਚ ਅੰਤਰਰਾਸ਼ਟਰੀ ਸਰਹੱਦ ਕੋਲ ਇਕ ਪਾਕਿਸਤਾਨੀ ਅੱਤਵਾਦੀ ਢੇਰ, ਇਕ ਹੋਰ ਗ੍ਰਿਫ਼ਤਾਰ
Tuesday, Nov 22, 2022 - 10:06 AM (IST)
ਜੰਮੂ (ਭਾਸ਼ਾ)- ਜੰਮੂ ਕਸ਼ਮੀਰ 'ਚ ਅੰਤਰਰਾਸ਼ਟਰੀ ਸਰਹੱਦ (ਆਈ.ਬੀ.) ਤੋਂ ਦੇਸ਼ 'ਚ ਘੁਸਪੈਠ ਦੀਆਂ ਵੱਖ-ਵੱਖ ਕੋਸ਼ਿਸ਼ਾਂ ਨੂੰ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਨੇ ਮੰਗਲਵਾਰ ਨੂੰ ਨਾਕਾਮ ਕਰ ਦਿੱਤਾ। ਬੀ.ਐੱਸ.ਐੱਫ. ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਕ ਘਟਨਾ 'ਚ ਇਕ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ, ਜਦੋਂ ਕਿ ਦੂਜੀ ਘਟਨਾ 'ਚ ਇਕ ਹੋਰ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਅਨੁਸਾਰ, ਚੌਕਸ ਜਵਾਨਾਂ ਨੇ ਸੋਮਵਾਰ ਤੜਕੇ ਜੰਮੂ ਦੇ ਅਰਨੀਆ ਸੈਕਟਰ ਅਤੇ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਸੈਕਟਰ 'ਚ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ।
ਇਹ ਵੀ ਪੜ੍ਹੋ : ਉੱਤਰ ਪ੍ਰਦੇਸ਼ 'ਚ ਟਰਾਲੀ ਬੈਗ 'ਚ ਮਿਲੀ ਲਾਸ਼ ਦੀ ਹੋਈ ਪਛਾਣ, ਪਿਓ ਹੀ ਨਿਕਲਿਆ ਕਾਤਲ
ਉਨ੍ਹਾਂ ਦੱਸਿਆ ਕਿ ਬੀ.ਐੱਸ.ਐੱਫ. ਦੇ ਜਵਾਨਾਂ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਅਰਨੀਆ ਸੈਕਟਰ 'ਚ ਸਰਹੱਦ ਬਾੜ ਵੱਲ ਆਉਂਦਾ ਦੇਖ ਉਸ 'ਤੇ ਗੋਲੀਆਂ ਚਲਾਈਆਂ। ਬੁਲਾਰੇ ਨੇ ਕਿਹਾ,''ਪਾਕਿਸਤਾਨੀ ਘੁਸਪੈਠੀਏ ਨੂੰ ਰੁਕਣ ਲਈ ਕਿਹਾ ਗਿਆ ਪਰ ਉਹ ਨਹੀਂ ਮੰਨਿਆ। ਇਸ ਲਈ ਜਵਾਨਾਂ ਨੂੰ ਗੋਲੀਆਂ ਚਲਾਉਣੀਆਂ ਪਈਆਂ, ਜਿਸ ਨਾਲ ਉਸ ਦੀ ਮੌਤ ਹੋ ਗਈ।'' ਬੁਲਾਰੇ ਅਨੁਸਾਰ, ਇਕ ਹੋਰ ਘਟਨਾ 'ਚ ਫ਼ੌਜੀਆਂ ਨੇ ਰਾਮਗੜ੍ਹ ਸੈਕਟਰ 'ਚ ਅੰਤਰਰਾਸ਼ਟਰੀ ਸਰਹੱਦ ਪਾਰ ਕਰ ਕੇ ਬਾੜ ਕੋਲ ਪਹੁੰਚੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕਰ ਲਿਆ। ਬੁਲਾਰੇ ਨੇ ਕਿਹਾ,''ਦੁਆਰ ਖੋਲ੍ਹਣ ਤੋਂ ਬਾਅਦ ਉਸ ਨੂੰ ਭਾਰਤੀ ਸਰਹੱਦ 'ਚ ਬਾੜ ਕੋਲ ਲਿਆਂਦਾ ਗਿਆ। ਉਸ ਕੋਲੋਂ ਕੋਈ ਵੀ ਸ਼ੱਕੀ ਸਮੱਗਰੀ ਬਰਾਮਦ ਨਹੀਂ ਹੋਈ ਹੈ।'' ਉਨ੍ਹਾਂ ਦੱਸਿਆ ਕਿ ਦੋਵੇਂ ਸੈਕਟਰ 'ਚ ਵਿਆਪਕ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ