ਜੰਮੂ ਕਸ਼ਮੀਰ : ਕੰਟਰੋਲ ਰੇਖਾ ਕੋਲ ਫੜਿਆ ਗਿਆ ਪਾਕਿਸਤਾਨੀ ਘੁਸਪੈਠੀਆ
Wednesday, Jun 05, 2024 - 11:06 AM (IST)
ਮੇਂਢਰ (ਭਾਸ਼ਾ)- ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਦੇ ਇਕ ਬਜ਼ੁਰਗ ਵਿਅਕਤੀ ਨੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਕੋਲ ਗੈਰ-ਕਾਨੂੰਨੀ ਰੂਪ ਨਾਲ ਭਾਰਤੀ ਖੇਤਰ 'ਚ ਦਾਖ਼ਲ ਹੋਣ ਤੋਂ ਬਾਅਦ ਫੜਿਆ ਗਿਆ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਪੀ.ਓ.ਕੇ. ਦੇ ਬਠੱਲ ਪਿੰਡ ਵਾਸੀ 72 ਸਾਲਾ ਮੁਨੀਰ ਹੁਸੈਨ ਵਜੋਂ ਹੋਈ ਹੈ।
ਅਧਿਕਾਰੀਆਂ ਅਨੁਸਾਰ ਉਸ ਨੂੰ ਮੰਗਲਵਾਰ ਸ਼ਾਮ ਮੇਂਢਰ ਸਬ-ਡਿਵੀਜ਼ਨ ਦੇ ਮਨਕੋਟ ਸੈਕਟਰ 'ਚ ਘੋਰਾ ਚੌਕੀ ਕੋਲ ਨਾਂਗੀ ਟਕਰਾਈ ਮੋਹਰੀ ਖੇਤਰ ਤੋਂ ਹਿਰਾਸਤ 'ਚ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਫ਼ੌਜ ਦੇ ਗਸ਼ਤੀ ਦਲ ਨੇ ਹੁਸੈਨ ਨੂੰ ਭਾਰਤੀ ਖੇਤਰ 'ਚ ਦਾਖ਼ਲ ਹੁੰਦੇ ਦੇਖਿਆ ਤਾਂ ਜੋ ਨਿਹੱਥਾ ਸੀ। ਜਦੋਂ ਉਸ ਨੂੰ ਰੁਕਣ ਲਈ ਕਿਹਾ ਗਿਆ ਤਾਂ ਉਸ ਨੇ ਦੌੜਨ ਦੀ ਕੋਸ਼ਿਸ਼ ਕੀਤੀ। ਉਸ ਕੋਲੋਂ ਕੋਈ ਇਤਰਾਜ਼ਯੋਗ ਸਮੱਗਰੀ ਬਰਾਮਦ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਵਿਅਕਤੀ ਤੋਂ ਸ਼ੁਰੂਆਤੀ ਪੁੱਛ-ਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਅਣਜਾਣੇ 'ਚ ਕੰਟਰੋਲ ਰੇਖਾ ਪਾਰ ਕਰ ਗਿਆ ਹੋਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e