ਜੰਮੂ-ਕਸ਼ਮੀਰ ਦੇ ਬਡਗਾਮ ''ਚ ਮੁਕਾਬਲਾ, ਪਾਕਿਸਤਾਨੀ ਲਸ਼ਕਰ ਕਮਾਂਡਰ ਮੂਸਾ ਹਲਾਕ

Wednesday, Sep 30, 2026 - 12:20 AM (IST)

ਜੰਮੂ-ਕਸ਼ਮੀਰ ਦੇ ਬਡਗਾਮ ''ਚ ਮੁਕਾਬਲਾ, ਪਾਕਿਸਤਾਨੀ ਲਸ਼ਕਰ ਕਮਾਂਡਰ ਮੂਸਾ ਹਲਾਕ

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ ਹੈ। ਮਾਰੇ ਗਏ ਅੱਤਵਾਦੀ ਦੀ ਪਛਾਣ ਪਾਕਿਸਤਾਨੀ ਲਸ਼ਕਰ ਕਮਾਂਡਰ ਮੂਸਾ ਵਜੋਂ ਹੋਈ ਹੈ।

ਸੁਰੱਖਿਆ ਬਲਾਂ ਨੂੰ ਯੂਸਮਰਗ ਦੇ ਕੋਰਾਗ ਇਲਾਕੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਸਬੰਧੀ ਖੁਫ਼ੀਆ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਇਲਾਕੇ ਵਿੱਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਤਲਾਸ਼ੀ ਦੌਰਾਨ ਇਲਾਕੇ ਵਿੱਚ ਮੌਜੂਦ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਮੁਕਾਬਲਾ ਸ਼ੁਰੂ ਹੋ ਗਿਆ।

ਮੁਕਾਬਲੇ ਦੌਰਾਨ ਲਸ਼ਕਰ ਕਮਾਂਡਰ ਮੂਸਾ ਨੂੰ ਢੇਰ ਕਰ ਦਿੱਤਾ ਗਿਆ, ਜਦੋਂ ਕਿ ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਆਪ੍ਰੇਸ਼ਨ ਅਜੇ ਵੀ ਚਲਾਇਆ ਜਾ ਰਿਹਾ ਹੈ।


author

Inder Prajapati

Content Editor

Related News