ਜੰਮੂ ਕਸ਼ਮੀਰ ਦੇ ਰਾਜੌਰੀ ''ਚ LOC ਕੋਲੋਂ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

Friday, Apr 29, 2022 - 04:07 PM (IST)

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਪਾਰ ਕਰ ਕੇ ਆਏ 35 ਸਾਲਾ ਇਕ ਪਾਕਿਸਤਾਨੀ ਵਿਅਕਤੀ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਆਪਣੇ ਵਿਆਹ 'ਚ ਸਮੇਂ ਨਾਲ ਪਹੁੰਚ ਸਕੇ ਜਵਾਨ, BSF ਨੇ ਇਸ ਤਰ੍ਹਾਂ ਪਹੁੰਚਾਇਆ ਘਰ

ਉਨ੍ਹਾਂ ਦੱਸਿਆ ਕਿ ਐੱਲ.ਓ.ਸੀ. ਦੀ ਸੁਰੱਖਿਆ 'ਚ ਤਾਇਨਾਤ ਜਵਾਨਾਂ ਨੇ ਸ਼ੱਕੀ ਤਰੀਕੇ ਨਾਲ ਘੁੰਮ ਰਹੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਉਸ ਕੋਲੋਂ ਕੁਝ ਪਾਕਿਸਤਾਨੀ ਮੁਦਰਾ ਅਤੇ ਇਕ ਕੁਹਾੜੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਬਾਅਦ 'ਚ ਉਸ ਨੂੰ ਮੰਜਾਕੋਟ ਪੁਲਸ ਥਾਣੇ ਨੂੰ ਸੌਂਪ ਦਿੱਤਾ ਗਿਆ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News