ਪੈਨ ਕਾਰਡ ਮਾਮਲਾ : ਸਪਾ ਨੇਤਾ ਆਜ਼ਮ ਖਾਨ ਤੇ ਪੁੱਤਰ ਅਬਦੁੱਲਾ ਆਜ਼ਮ ਨੂੰ 7-7 ਸਾਲ ਦੀ ਸਜ਼ਾ
Tuesday, Nov 18, 2025 - 09:30 AM (IST)
ਲਖਨਊ (ਨਾਸਿਰ) - ਰਾਮਪੁਰ ਦੀ ਇਕ ਅਦਾਲਤ ਨੇ ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਨੇਤਾ ਆਜ਼ਮ ਖਾਨ ਤੇ ਉਸ ਦੇ ਪੁੱਤਰ ਸਾਬਕਾ ਵਿਧਾਇਕ ਅਬਦੁੱਲਾ ਆਜ਼ਮ ਨੂੰ 2 ਪੈਨ ਕਾਰਡ ਰੱਖਣ ਦੇ ਮਾਮਲੇ ’ਚ ਦੋਸ਼ੀ ਠਹਿਰਾਉਂਦੇ ਹੋਏ 7-7 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਨੂੰ 50-50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਗਿਆ ਹੈ। ਅਦਾਲਤ ਦੇ ਫੈਸਲੇ ਦੇ ਤੁਰੰਤ ਬਾਅਦ ਆਜ਼ਮ ਖਾਨ ਤੇ ਅਬਦੁੱਲਾ ਆਜ਼ਮ ਨੂੰ ਜੁਡੀਸ਼ੀਅਲ ਹਿਰਾਸਤ ’ਚ ਭੇਜ ਦਿੱਤਾ ਗਿਆ। ਇਸ ਮਾਮਲੇ ’ਚ ਉਨ੍ਹਾਂ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਭਾਜਪਾ ਵਿਧਾਇਕ ਆਕਾਸ਼ ਸਕਸੈਨਾ ਵੀ ਅਦਾਲਤ ’ਚ ਮੌਜੂਦ ਸਨ।
ਪੜ੍ਹੋ ਇਹ ਵੀ : 'ਪੰਜਾਬੀਆਂ ਨੂੰ 2-3 ਬੱਚੇ ਪੈਦਾ ਕਰਨ ਦੀ ਲੋੜ' : ਸਪੀਕਰ ਕੁਲਤਾਰ ਸੰਧਵਾ ਦਾ ਵੱਡਾ ਬਿਆਨ
2019 ’ਚ ਸਕਸੈਨਾ ਨੇ ਸਿਵਲ ਲਾਈਨਜ਼ ਪੁਲਸ ਸਟੇਸ਼ਨ ’ਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਚ ਦੋਸ਼ ਲਾਇਆ ਗਿਆ ਸੀ ਕਿ ਆਜ਼ਮ ਖਾਨ ਤੇ ਉਨ੍ਹਾਂ ਦਾ ਪੁੱਤਰ ਅਬਦੁੱਲਾ ਆਜ਼ਮ 2-2 ਪੈਨ ਕਾਰਡ ਵਰਤ ਰਹੇ ਸਨ। ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਦੋਹਾਂ ਵਿਰੁੱਧ ਮਾਮਲਾ ਦਰਜ ਕੀਤਾ ਸੀ। ਗਵਾਹਾਂ ਤੇ ਸਬੂਤਾਂ ਦੇ ਆਧਾਰ ’ਤੇ ਅਦਾਲਤ ਨੇ ਦੋਵਾਂ ਨੂੰ ਦੋਸ਼ੀ ਪਾਇਆ ਤੇ ਉਨ੍ਹਾਂ ਨੂੰ ਕੈਦ ਦੀ ਸਜ਼ਾ ਸੁਣਾਈ। ਅਦਾਲਤ ਦੇ ਬਾਹਰ ਸਪਾ ਤੇ ਭਾਜਪਾ ਸਮਰਥਕਾਂ ਦੀ ਵੱਡੀ ਭੀੜ ਮੌਜੂਦ ਸੀ। ਆਜ਼ਮ ਖਾਨ ਵਿਰੁੱਧ ਕੁੱਲ 104 ਮਾਮਲੇ ਦਰਜ ਹਨ। ਇਨ੍ਹਾਂ ’ਚੋਂ 7 ’ਚ ਉਸ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਤੇ 5 ’ਚ ਉਸ ਨੂੰ ਬਰੀ ਕਰ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ : ਚੋਣ ਨਤੀਜਿਆਂ ਦੀ ਬਹਿਸ ਨੇ ਧਾਰਿਆ ਖੂਨੀ ਰੂਪ, 2 ਭਰਾਵਾਂ ਨੇ ਇੰਝ ਕੀਤਾ ਭਤੀਜੇ ਦਾ ਕਤਲ, ਕੰਬੀ ਰੂਹ
55 ਦਿਨ ਖੁੱਲ੍ਹੀ ਹਵਾ ’ਚ ਰਹੇ, ਫਿਰ ਭੇਜ ਦਿੱਤੇ ਗਏ ਜੇਲ੍ਹ
ਉੱਤਰ ਪ੍ਰਦੇਸ਼ ਦੇ ਰਾਮਪੁਰ ’ਚ ਅਦਾਲਤ ਦੇ ਫੈਸਲੇ ਤੋਂ ਬਾਅਦ ਆਜ਼ਮ ਖਾਨ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ। ਸਪਾ ਨੇਤਾ ਆਜ਼ਮ ਖਾਨ ਨੂੰ ਪਹਿਲਾਂ 23 ਸਤੰਬਰ, 2025 ਨੂੰ ਜ਼ਮਾਨਤ ’ਤੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਉਹ 55 ਦਿਨ ਹੀ ਖੁੱਲ੍ਹੀ ਹਵਾ ’ਚ ਰਹੇ । ਹੁਣ ਇਹ ਵੱਡਾ ਫੈਸਲਾ ਆਉਣ ਪਿੱਛੋਂ ਉਹ ਫਿਰ ਜੇਲ੍ਹ ਪਹੁੰਚ ਗਏ ਹਨ।
ਪੜ੍ਹੋ ਇਹ ਵੀ : 20 ਸਾਲਾਂ ਤੱਕ ਨਹੀਂ ਮਿਲੇਗੀ PR! ਯੂਕੇ ਸਰਕਾਰ ਦਾ ਪ੍ਰਵਾਸੀਆਂ ਨੂੰ ਵੱਡਾ ਝਟਕਾ
