ਪੰਚਕੂਲਾ ''ਚ ਸੜਕ ਹਾਦਸੇ ਦੌਰਾਨ ਇਕ ਬੱਚੇ ਦੀ ਮੌਤ
Tuesday, Aug 14, 2018 - 12:08 AM (IST)
ਪੰਚਕੁਲਾ— ਹਰਿਆਣਾ ਦੇ ਪੰਚਕੁਲਾ 'ਚ ਸੋਮਵਾਰ ਦੇਰ ਰਾਤ ਸੈਕਟਰ 11 'ਚ ਇਕ ਭਿਆਨਕ ਸੜਕ ਹਾਦਸਾ ਹੋ ਗਿਆ। ਜਾਣਕਾਰੀ ਮੁਤਾਬਕ ਸੈਕਟਰ 11 'ਚ ਤੇਜ਼ ਰਫਤਾਰ ਨਾਲ ਆ ਰਹੀ ਇਕ ਗੱਡੀ ਨੇ 2 ਬੱਚਿਆਂ ਨੂੰ ਕੁਚਲ ਦਿੱਤਾ, ਜਿਸ ਦੌਰਾਨ 5 ਸਾਲ ਦੇ ਅਮਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਆਸਿਮਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਜਿਸ ਨੂੰ ਸੈਕਟਰ 6 ਦੇ ਨਾਗਰਿਕ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਡਾਕਟਰਾਂ ਨੇ ਆਸਿਮਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ। ਬੱਚਿਆਂ ਨੂੰ ਟੱਕਰ ਮਾਰਨ ਵਾਲਾ ਵਾਹਨ ਚਾਲਕ ਮੌਕੇ ਤੋਂ ਫਰਾਰ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸੈਕਟਰ 5 ਦੀ ਪੁਲਸ ਮੌਕੇ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।