ਪੰਚਕੂਲਾ : ਇਕ ਹੋਰ ਮਰੀਜ਼ 'ਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ
Friday, May 15, 2020 - 01:49 PM (IST)

ਪੰਚਕੂਲਾ- ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਉੱਥੇ ਹੀ ਪੰਚਕੂਲਾ ਸੈਕਟਰ-21 ਵਾਸੀ ਮੋਹਨਲਾਲ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਚਕੂਲਾ 'ਚ ਕੋਰੋਨਾ ਪੀੜਤਾਂ ਦੀ ਗਿਣਤੀ 25 ਹੋ ਗਈ ਹੈ। ਸਿਵਲ ਹਸਪਤਾਲ ਸੈਕਟਰ-6 ਦੇ ਸੀ.ਐੱਮ.ਓ. ਡਾਕਟਰ ਜਸਜੀਤ ਕੌਰ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਦੱਸਣਯੋਗ ਹੈ ਕਿ ਦੇਸ਼ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 81 ਹਜ਼ਾਰ ਤੋਂ ਵਧੇਰੇ ਹੋ ਗਈ ਹੈ। ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਹੁਣ ਤੱਕ 81,970 ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹੋਏ ਹਨ ਅਤੇ 2649 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 27,920 ਲੋਕ ਇਸ ਵਾਇਰਸ ਤੋਂ ਪੂਰੀ ਤਰ੍ਹਾਂ ਠੀਕ ਹੋਏ ਹਨ ਅਤੇ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਚੋਂ ਛੁੱਟੀ ਦੇ ਦਿੱਤੀ ਗਈ ਹੈ।