ਪੰਚਕੂਲਾ ਹਿੰਸਾ ਮਾਮਲਾ : ਜਸਟਿਸ ਦਇਆ ਚੌਧਰੀ ਨੇ ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

11/28/2017 12:12:25 PM

ਚੰਡੀਗੜ੍ਹ — ਜਸਟਿਸ ਦਇਆ ਚੌਧਰੀ ਨੇ ਡੇਰਾ ਹਿੰਸਾ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਗ੍ਰਹਿ ਸਕੱਤਰਾਂÎ ਨੂੰ ਨੋਟਿਸ ਜਾਰੀ ਕੀਤਾ ਹੈ । ਪਟੀਸ਼ਨ 'ਚ ਦੋਸ਼ ਲਗਾਇਆ ਗਿਆ ਹੈ ਕਿ ਦੋਵੇਂ ਸੂਬਾ ਸਰਕਾਰਾਂ ਨੇ ਰਾਮਪਾਲ ਮਾਮਲੇ 'ਚ ਹਾਈਕੋਰਟ ਵਲੋਂ ਦਿੱਤੇ ਨਿਰਦੇਸ਼ਾਂ ਦਾ ਪਾਲਣ ਨਹੀਂ ਕੀਤਾ ਅਤੇ ਰਾਮ ਰਹੀਮ ਮਾਮਲੇ 'ਚ ਹਿੰਸਾ ਕਾਰਨ ਨਾ ਸਿਰਫ ਪੰਚਕੂਲਾ ਸਗੋਂ ਦੋਵੇਂ ਸੂਬਿਆਂ ਦੇ ਲੋਕਾਂ ਦੀਆਂ ਮੌਤਾਂ ਹੋਈਆਂ ਸਨ। ਉਨ੍ਹਾਂ ਨੇ ਕਿਹਾ ਕਿ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਰੈਗੂਲਰ ਜਾਂਚ ਦੇ ਨਿਰਦੇਸ਼ ਦਿੱਤੇ ਸਨ ਪਰ ਸਰਕਾਰ ਨੇ ਇਨ੍ਹਾਂ ਨਿਰਦੇਸ਼ਾਂ 'ਤੇ ਅਮਲ ਨਹੀਂ ਕੀਤਾ। ਇਸ ਲਈ ਦੋਵਾਂ ਸੂਬਿਆਂ ਦੇ ਗ੍ਰਹਿ ਸਕੱਤਰ ਦੇ ਖਿਲਾਫ ਅਪਰਾਧਿਕ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ 25 ਅਗਸਤ ਨੂੰ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੁੰਚਕੂਲਾ 'ਚ ਡੇਰਾ ਸਮਰਥਕਾਂ ਨੇ ਭੰਨ-ਤੋੜ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ। ਇਸ ਹਿੰਸਾ 'ਚ ਨਾ ਸਿਰਫ ਪੰਚਕੂਲਾ ਬਲਿਕ ਪੰਜਾਬ ਸਮੇਤ ਹਰਿਆਣਾ 'ਚ ਵੀ ਕਈ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਸੈਕੜੇਂ ਲੋਕ ਜ਼ਖਮੀ ਹੋਏ ਸਨ।