ਸਿਹਤ ਮੰਤਰੀ ਮਾਂਡਵੀਆ ਨੇ ਦਿੱਤੀ ਚਿਤਾਵਨੀ, ਮਹਾਮਾਰੀ ਹਾਲੇ ਖ਼ਤਮ ਨਹੀਂ ਹੋਈ, ਸਾਵਧਾਨ ਰਹਿਣ ਦੀ ਲੋੜ

06/14/2022 10:52:07 AM

ਨਵੀਂ ਦਿੱਲੀ (ਭਾਸ਼ਾ)- ਕੁਝ ਸੂਬਿਆਂ ’ਚ ਕੋਵਿਡ-19 ਦੇ ਮਾਮਲਿਆਂ ’ਚ ਵਾਧੇ ਵਿਚਾਲੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸੋਮਵਾਰ ਨੂੰ ਕਿਹਾ ਕਿ ਮਹਾਮਾਰੀ ਅਜੇ ਖਤਮ ਨਹੀਂ ਹੋਈ ਹੈ, ਇਸ ਲਈ ਸਾਵਧਾਨ ਰਹਿਣ ਤੇ ਕੋਵਿਡ ਅਨੁਕੂਲ ਵਿਵਹਾਰ ਦੀ ਪਾਲਣਾ ਕਰਨ ਦੀ ਲੋੜ ਹੈ। ਉਨ੍ਹਾਂ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਸੂਬਿਆਂ ਨੂੰ ਨਿਗਰਾਨੀ ਜਾਰੀ ਰੱਖਣ ਅਤੇ ਦੇਸ਼ ’ਚ ਵਾਇਰਸ ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਜੀਨੋਮ ਸੀਕਵੈਂਸਿੰਗ ’ਤੇ ਧਿਆਨ ਦੇਣ ਦੀ ਅਪੀਲ ਕੀਤੀ। ਸਿਹਤ ਮੰਤਰਾਲਾ ਨੇ ਇਕ ਬਿਆਨ ’ਚ ਕਿਹਾ ਕਿ ਮਾਂਡਵੀਆ ਨੇ ਹਰ ਘਰ ਦਸਤਕ 2.0 ਮੁਹਿੰਮ ਦੇ ਤਹਿਤ ਟੀਕਾਕਰਨ ਦੀ ਤਰੱਕੀ ਦੀ ਸਮੀਖਿਆ ਲਈ ਵੀਡੀਓ ਕਾਨਫਰੈਂਸ ਰਾਹੀਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਸੂਬਿਆਂ ਦੇ ਸਿਹਤ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ।

ਇਹ ਵੀ ਪੜ੍ਹੋ : ਬੰਗਲਾਦੇਸ਼ ਤੋਂ ਦਿੱਲੀ ਏਅਰਲਿਫਟ ਕੀਤਾ ਗਿਆ ਕਸ਼ਮੀਰ ਦਾ ਵਿਦਿਆਰਥੀ, PM ਮੋਦੀ ਨੇ ਖੁਦ ਸੰਭਾਲਿਆ ਸੀ ਮੋਰਚਾ

ਕੁਝ ਜ਼ਿਲ੍ਹਿਆਂ ਅਤੇ ਸੂਬਿਆਂ ’ਚ ਵਧੀ ਹੋਈ ਇਨਫੈਕਸ਼ਨ ਦਰ ਅਤੇ ਕੋਵਿਡ-19 ਜਾਂਚ ’ਚ ਕਮੀ ’ਤੇ ਰੌਸ਼ਨੀ ਪਾਉਂਦੇ ਹੋਏ ਮਾਂਡਵੀਆ ਨੇ ਕਿਹਾ ਕਿ ਸਮੇਂ ’ਤੇ ਪ੍ਰੀਖਣ ਨਾਲ ਮਾਮਲਿਆਂ ਦੀ ਛੇਤੀ ਪਛਾਣ ਹੋ ਸਕੇਗੀ ਅਤੇ ਕਮਿਊਨਿਟੀ ’ਚ ਇਨਫੈਕਸ਼ਨ ਦੇ ਪ੍ਰਸਾਰ ਨੂੰ ਰੋਕਣ ’ਚ ਮਦਦ ਮਿਲੇਗੀ। ਮੰਤਰੀ ਨੇ ਕਿਹਾ ਕਿ ਜਾਂਚ, ਸੰਪਰਕ ’ਚ ਆਏ ਲੋਕਾਂ ਦਾ ਪਤਾ ਲਗਾਉਣਾ, ਇਲਾਜ, ਟੀਕਾਕਰਨ ਅਤੇ ਕੋਵਿਡ-19 ਅਨੁਕੂਲ ਵਿਵਹਾਰ ਦੀ ਪਾਲਣਾ ਦੀ 5-ਪੱਧਰੀ ਰਣਨੀਤੀ ਨੂੰ ਸੂਬਿਆਂ ਅਤੇ ਕੇਂਦਰ ਸ਼ਾਸਿਤ ਸੂਬਿਆਂ ਵੱਲੋਂ ਜਾਰੀ ਰੱਖਣ ਅਤੇ ਨਿਗਰਾਨੀ ਕਰਨ ਦੀ ਲੋੜ ਹੈ। ਦੇਸ਼ ’ਚ ਇਕ ਦਿਨ ’ਚ ਕੋਵਿਡ-19 ਦੇ 8084 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ’ਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਇਨਫੈਕਟਿਡ ਹੋ ਚੁੱਕੇ ਲੋਕਾਂ ਦੀ ਗਿਣਤੀ ਵਧ ਕੇ 4,3230101 ਹੋ ਗਈ। ਉੱਧਰ ਦੇਸ਼ ’ਚ ਇਨਫੈਕਸ਼ਨ ਦੀ ਰੋਜ਼ਾਨਾ ਦਰ ਲਗਭਗ 4 ਮਹੀਨਿਆਂ ਬਾਅਦ 3 ਫੀਸਦੀ ਦੇ ਪਾਰ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਸੋਮਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ ਭਾਰਤ ’ਚ ਇਨਫੈਕਸ਼ਨ ਨਾਲ 10 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 5,24,771 ਹੋ ਗਈ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

 


DIsha

Content Editor

Related News