PM ਮੋਦੀ ਸੰਸਦ 'ਚ ਇਕ ਦਿਨ ਦਾ ਸੈਸ਼ਨ ਬੁਲਾਉਣ ਅਤੇ MSP ਦੀ ਗਾਰੰਟੀ 'ਤੇ ਕਾਨੂੰਨ ਲਿਆਉਣ : ਪੰਧੇਰ

Tuesday, Feb 20, 2024 - 03:18 PM (IST)

PM ਮੋਦੀ ਸੰਸਦ 'ਚ ਇਕ ਦਿਨ ਦਾ ਸੈਸ਼ਨ ਬੁਲਾਉਣ ਅਤੇ MSP ਦੀ ਗਾਰੰਟੀ 'ਤੇ ਕਾਨੂੰਨ ਲਿਆਉਣ : ਪੰਧੇਰ

ਅੰਬਾਲਾ- ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੰਗਲਵਾਰ ਯਾਨੀ ਕਿ ਅੱਜ ਸ਼ੰਭੂ ਬਾਰਡਰ 'ਤੇ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਕਿ MSP ਨੂੰ ਲੈ ਕੇ ਕੇਂਦਰ ਸਰਕਾਰ ਦੇ ਮਤੇ ਨੂੰ ਅਸੀਂ ਰੱਦ ਕਰ ਦਿੱਤਾ ਹੈ। ਪੰਧੇਰ ਮੁਤਾਬਕ 5 ਸਾਲਾਂ ਲਈ ਸਰਕਾਰੀ ਏਜੰਸੀਆਂ ਵਲੋਂ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਦਾਲਾਂ, ਮੱਕੀ ਅਤੇ ਕਪਾਹ ਦੀ ਖਰੀਦ ਦੇ ਕੇਂਦਰ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਅਜਿਹਾ ਪ੍ਰਸਤਾਵ ਕਿਸਾਨ ਭਾਈਚਾਰੇ ਦੇ ਹਿੱਤਾਂ ਨਾਲ ਮੇਲ ਨਹੀਂ ਖਾਂਦਾ। ਦੱਸ ਦੇਈਏ ਕਿ ਪ੍ਰਸਤਾਵ ਮੁਤਾਬਕ NCCF ਅਤੇ NAFED ਸਰਕਾਰੀ ਸਹਿਕਾਰੀ ਏਜੰਸੀਆਂ, ਮੱਕੀ ਅਤੇ ਤਿੰਨ ਦਾਲਾਂ - ਅਰਹਰ, ਉੜਦ ਅਤੇ ਮੂੰਗ ਦੀ ਖਰੀਦ ਕਰੇਗੀ। MSP ਤੈਅ ਕੀਤੇ ਜਾਣ ਮਗਰੋਂ ਕਪਾਹ ਕਾਰਪੋਰੇਸ਼ਨ ਆਫ ਇੰਡੀਆ (CII) ਕਪਾਹ ਦੀ ਉਪਜ ਦੀ ਖਰੀਦ ਕਰੇਗੀ। ਇਸ ਦੇ ਲਈ ਕਿਸਾਨਾਂ ਅਤੇ ਇਨ੍ਹਾਂ ਏਜੰਸੀਆਂ ਦਾ ਪੰਜ ਸਾਲ ਦਾ ਕਾਨੂੰਨੀ ਸਮਝੌਤਾ ਹੋਵੇਗਾ।

ਇਹ ਵੀ ਪੜ੍ਹੋ- ਸ਼ੰਭੂ ਬਾਰਡਰ 'ਤੇ ਡਟੇ ਕਿਸਾਨ; ਕੇਂਦਰ ਦੇ ਮਤੇ 'ਤੇ ਕੋਰੀ ਨਾਂਹ, ਭਲਕੇ ਕਰਨਗੇ 'ਦਿੱਲੀ ਕੂਚ'

ਪੰਧੇਰ ਨੇ ਅੱਗੇ ਕਿਹਾ ਕਿ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਜੇਕਰ ਕੇਂਦਰ MSP ਬਾਰੇ ਕੋਈ ਕਾਨੂੰਨ ਲਿਆਉਂਦੀ ਹੈ ਤਾਂ ਉਹ ਸੰਸਦ 'ਚ ਇਸ ਬਿੱਲ ਦੇ ਸਮਰਥਨ 'ਚ ਵੋਟ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਦਲ ਤੋਂ ਲੈ ਕੇ ਤ੍ਰਿਣਮੂਲ ਕਾਂਗਰਸ ਤੱਕ ਸਾਰਿਆਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਇਹ ਸਾਫ਼ ਹੋ ਜਾਵੇਗਾ ਕਿ ਕਿਹੜੀ ਪਾਰਟੀ MSP 'ਤੇ ਗਾਰੰਟੀ ਦਾ ਕਾਨੂੰਨ ਚਾਹੁੰਦੀ ਹੈ। ਸਾਡੀ ਮੰਗ ਹੈ ਕਿ MSP ਖਰੀਦ ਦੀ ਗਾਰੰਟੀ ਦਾ ਕਾਨੂੰਨ ਲਿਆਂਦਾ ਜਾਵੇ। ਇਸ ਲਈ ਪੰਧੇਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਸਦ ਦਾ ਇਕ ਦਿਨ ਦਾ ਸੈਸ਼ਨ ਬੁਲਾਉਣ ਅਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ 'ਤੇ ਕਾਨੂੰਨ ਲਿਆਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ- ਹਰਿਆਣਾ ਦੇ DGP ਨੂੰ ਪੰਧੇਰ ਦਾ ਮੋੜਵਾਂ ਜਵਾਬ- 'ਫਿਰ ਸਾਡੇ 'ਤੇ ਕੌਣ ਸੁੱਟ ਰਿਹੈ ਹੰਝੂ ਗੈਸ ਦੇ ਗੋਲੇ?'

ਕੀ ਹਨ ਕਿਸਾਨਾਂ ਦੀਆਂ ਮੰਗਾਂ

ਕਿਸਾਨ 23 ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਾਰੰਟੀ ਅਤੇ ਉਨ੍ਹਾਂ ਦੇ ਕਰਜ਼ੇ ਦੀ ਮੁਆਫੀ ਦੀ ਮੰਗ ਕਰ ਰਹੇ ਹਨ। ਉਹ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਬਿਜਲੀ ਦਰਾਂ ਵਿਚ ਕੋਈ ਵਾਧਾ ਨਾ ਕਰਨ, ਪੁਲਸ ਕੇਸ ਵਾਪਸ ਲੈਣ ਅਤੇ 2021 ਦੇ ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਲਈ “ਇਨਸਾਫ਼”, ਭੂਮੀ ਐਕੁਵਾਇਰ ਐਕਟ 2013 ਨੂੰ ਬਹਾਲ ਕਰਨ ਦੀ ਮੰਗ ਕਰਦੇ ਹਨ। ਇਸ ਤੋਂ ਇਲਾਵਾ 2020-21 ਵਿਚ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਮਿਲੇ।

ਇਹ ਵੀ ਪੜ੍ਹੋ- ਕਿਸਾਨ ਆਗੂ ਪੰਧੇਰ ਬੋਲੇ- ਕੇਂਦਰ ਦੇ ਪ੍ਰਸਤਾਵ 'ਤੇ ਕਰਾਂਗੇ ਵਿਚਾਰ, ਦਿੱਲੀ ਜਾਣ ਦਾ ਫੈਸਲਾ 'ਸਟੈਂਡਬਾਏ'

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News