ਪੰਡਿਤ ਪ੍ਰਦੀਪ ਮਿਸ਼ਰਾ ਦੀ ਕਥਾ ਦੌਰਾਨ ਮਚੀ ਭਾਜੜ, ਕਈ ਲੋਕ ਦੱਬੇ
Friday, Dec 20, 2024 - 02:06 PM (IST)
ਮੇਰਠ- ਪੰਡਿਤ ਪ੍ਰਦੀਪ ਮਿਸ਼ਰਾ ਦੀ ਕਥਾ ਦੌਰਾਨ ਭੱਜ-ਦੌੜ ਪੈ ਗਈ, ਜਿਸ 'ਚ ਕਈ ਔਰਤਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉੱਤਰ ਪ੍ਰਦੇਸ਼ ਦੇ ਮੇਰਠ 'ਚ ਕਥਾ ਪੰਡਾਲ ਦੇ ਐਂਟਰੀ ਗੇਟ 'ਤੇ ਹੋਇਆ।
ਜਾਣਕਾਰੀ ਅਨੁਸਾਰ ਭੀੜ ਜ਼ਿਆਦਾ ਹੋਣ ਕਾਰਨ ਹੰਗਾਮਾ ਪੈ ਗਿਆ। ਜਿਸ ਤੋਂ ਬਾਅਦ ਔਰਤਾਂ ਇਕ-ਦੂਜੇ ਦੇ ਉੱਪਰ ਡਿੱਗ ਗਈਆਂ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਥਾਨਕ ਪੁਲਸ ਫ਼ੋਰਸ ਪਹਿਲਾਂ ਤੋਂ ਤਾਇਨਾਤ ਸੀ ਪਰ ਕਈ ਥਾਣਿਆਂ ਦੀ ਪੁਲਸ ਟੀਮ ਨੂੰ ਬੁਲਾਇਆ ਗਿਆ ਹੈ। ਹਾਲਾਂਕਿ ਹੰਗਾਮੇ 'ਚ ਕਿੰਨੇ ਲੋਕ ਜ਼ਖ਼ਮੀ ਹਨ, ਇਸ ਦੀ ਕੋਈ ਜਾਣਕਾਰੀ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਜੋ ਵੀ ਲੋਕ ਇਸ 'ਚ ਜ਼ਖ਼ਮੀ ਹੋਏ ਹਨ, ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8