ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ''ਚ ਤਬਦੀਲ

Friday, Aug 05, 2022 - 03:54 PM (IST)

ਪੰਜਾਬ ਯੂਨੀਵਰਸਿਟੀ ਨੂੰ ਨਹੀਂ ਕੀਤਾ ਜਾਵੇਗਾ ਕੇਂਦਰ ਯੂਨੀਵਰਸਿਟੀ ''ਚ ਤਬਦੀਲ

ਨਵੀਂ ਦਿੱਲੀ- ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਮਿਨੀਸਟਰੀ ਆਫ਼ ਐਜੂਕੇਸ਼ਨ ਨੇ ਲਿਖਤੀ ਰੂਪ ਵਿਚ ਕਹਿ ਦਿੱਤਾ ਹੈ ਕਿ ਕੇਂਦਰ ਸਰਕਾਰ ਦਾ ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਯੂਨੀਵਰਸਿਟੀ ਬਣਾਉਣ ਦਾ ਕੋਈ ਇਰਾਦਾ ਨਹੀਂ ਹੈ। 'ਆਪ' ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਸੰਸਦ 'ਚ ਪੁੱਛੇ ਗਏ ਸਵਾਲ ਦੇ ਜਵਾਬ 'ਚ ਸਿੱਖਿਆ ਮੰਤਰਾਲਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਦਰਜਾ ਨਹੀਂ ਬਦਲਿਆ ਜਾਵੇਗਾ। ਮੰਤਰਾਲਾ ਨੇ ਕਿਹਾ ਕਿ ਵਿਰਾਸਤੀ ਮੁੱਦਿਆਂ, ਮੌਜੂਦਾ ਸਟਾਫ਼ ਦੇ ਸਮਾਯੋਜਨ ਅਤੇ ਮਾਨਤਾ ਪ੍ਰਾਪਤ ਕਾਲਜਾਂ ਦੀ ਅਯੋਗਤਾ ਦੇ ਕਾਰਨ ਰਾਜ ਦੀਆਂ ਯੂਨੀਵਰਸਿਟੀਆਂ/ਕਾਲਜਾਂ ਨੂੰ ਕੇਂਦਰੀ ਯੂਨੀਵਰਸਿਟੀਆਂ ਵਿਚ ਤਬਦੀਲ ਨਾ ਕਰਨ ਦਾ ਨੀਤੀਗਤ ਫ਼ੈਸਲਾ ਲਿਆ ਗਿਆ ਹੈ।

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਜਦੋਂ ਇਹ ਮਤਾ ਪਾਸ ਹੋਇਆ ਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਹ ਮੁੱਦਾ ਪੰਜਾਬ ਅਸੈਂਬਲੀ ਵਿਚ ਚੁੱਕਿਆ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਨੇ ਇਹ ਮੰਨ ਲਿਆ ਹੈ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਸੀ, ਪੰਜਾਬ ਦੀ ਹੈ ਅਤੇ ਪੰਜਾਬ ਦੀ ਹੀ ਰਹੇਗੀ। ਉਨ੍ਹਾਂ ਨੇ ਪੰਜਾਬੀ ਵਿਦਿਆਰਥੀਆਂ ਨੂੰ ਇਸ ਗੱਲ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ,"ਪੰਜਾਬ ਯੂਨੀਵਰਸਿਟੀ ਦੀ ਸਥਾਪਨਾ ਪੰਜਾਬ ਯੂਨੀਵਰਸਿਟੀ ਐਕਟ, 1947 ਦੇ ਤਹਿਤ ਕੀਤੀ ਗਈ ਸੀ ਅਤੇ ਇਹ ਪੰਜਾਬ ਪੁਨਰਗਠਨ ਐਕਟ, 1966 ਦੇ ਸੈਕਸ਼ਨ 72 ਦੇ ਉਪਬੰਧਾਂ ਅਧੀਨ ਇਕ ਅੰਤਰ-ਰਾਜੀ ਸੰਸਥਾ ਹੈ। ਰਾਜ ਦੀਆਂ ਯੂਨੀਵਰਸਿਟੀਆਂ/ਕਾਲਜਾਂ ਨੂੰ ਕੇਂਦਰੀ ਯੂਨੀਵਰਸਿਟੀਆਂ ਵਿਚ ਤਬਦੀਲ ਕਰਨ ਦੇ ਸਬੰਧ ਵਿਚ, ਇਸ ਮੰਤਰਾਲਾ ਨੇ ਵਿਰਾਸਤੀ ਮੁੱਦਿਆਂ, ਮੌਜੂਦਾ ਸਟਾਫ਼ ਦੀ ਵਿਵਸਥਾ ਅਤੇ ਮਾਨਤਾ ਪ੍ਰਾਪਤ ਕਾਲਜਾਂ ਦੇ ਅਯੋਗ ਹੋਣ ਕਾਰਨ ਅਜਿਹੀਆਂ ਯੂਨੀਵਰਸਿਟੀਆਂ ਨੂੰ ਕੇਂਦਰੀ ਯੂਨੀਵਰਸਿਟੀਆਂ ਵਿੱਚ ਤਬਦੀਲ ਨਾ ਕਰਨ ਦਾ ਨੀਤੀਗਤ ਫੈਸਲਾ ਲਿਆ ਹੈ।''


author

DIsha

Content Editor

Related News