ਪੰਨੂ ਨੇ ਆਡੀਓ ਸੰਦੇਸ਼ ਭੇਜ ਕੇ CM ਯੋਗੀ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ

01/19/2024 2:18:07 PM

ਲਖਨਊ- ਖਾਲਿਸਤਾਨ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਆਡੀਓ ਮੈਸੇਜ ਭੇਜਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪੁਲਸ ਨੇ ਅਯੁੱਧਿਆ ਵਿਚ ਖਾਲਿਸਤਾਨ ਸਮਰਥਕ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪੰਨੂੰ ਨੇ ਅਯੁੱਧਿਆ ਵਿਚ 22 ਜਨਵਰੀ ਨੂੰ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਦੇ ਪ੍ਰੋਗਰਾਮ ਨੂੰ ਵੀ ਤਹਿਸ-ਨਹਿਸ ਕਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਕਿਹਾ ਕਿ ਸੁਰੱਖਿਆ ਏਜੰਸੀ ਬੇਵਜ੍ਹਾ ਉਸ ਦੇ ਤਿੰਨ ਸਾਥੀਆਂ ਨੂੰ ਪਰੇਸ਼ਾਨ ਨਾ ਕਰੇ।

ਇਹ ਵੀ ਪੜ੍ਹੋ- ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਅਯੁੱਧਿਆ 'ਚੋਂ ਗ੍ਰਿਫ਼ਤਾਰ ਹੋਏ 2 ਸ਼ੱਕੀ ਨੌਜਵਾਨ, ਪੰਜਾਬ ਦੇ ਗੈਂਗਸਟਰਾਂ ਨਾਲ ਜੁੜੇ ਤਾਰ

ਪੰਨੂ ਨੇ ਇਕ ਆਡੀਓ ਰਿਕਾਰਡਿੰਗ ਵੀ ਭੇਜੀ ਹੈ। ਇਸ 'ਚ ਕਿਹਾ ਗਿਆ ਹੈ ਕਿ ਅਯੁੱਧਿਆ ਵਿਚ ਉੱਤਰ ਪ੍ਰਦੇਸ਼ ਪੁਲਸ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖਿਲਾਫ਼ ਝੂਠਾ ਕੇਸ ਬਣਾ ਰਹੀ ਹੈ। ਅਜਿਹੇ ਵਿਚ ਹੁਣ 22 ਜਨਵਰੀ ਨੂੰ ਅਯੁੱਧਿਆ ਵਿਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ SFJ ਤੋਂ ਕੋਈ ਨਹੀਂ ਬਚਾ ਸਕੇਗਾ। SFJ ਵਲੋਂ 22 ਜਨਵਰੀ ਨੂੰ ਇਸ ਦਾ ਜਵਾਬ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ- ਰਾਮ ਲੱਲਾ ਦਾ ਪ੍ਰਾਣ ਪ੍ਰਤਿਸ਼ਠਾ ਸਮਾਰੋਹ: ਜਾਣੋ 22 ਜਨਵਰੀ ਨੂੰ ਕੀ ਰਹੇਗਾ ਖੁੱਲ੍ਹਾ ਅਤੇ ਕੀ ਰਹੇਗਾ ਬੰਦ?

ਦਰਅਸਲ ਵੀਰਵਾਰ ਸ਼ਾਮ ਨੂੰ ਯੂ.ਪੀ. ATS ਨੇ ਗੁਪਤ ਸੂਚਨਾ ਦੇ ਆਧਾਰ 'ਤੇ ਅਯੁੱਧਿਆ ਤੋਂ 3 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਸੀ। ਇਸ ਵਿਚ ਇਕ ਨੌਜਵਾਨ ਦਾ ਨਾਮ ਧਰਮਵੀਰ ਹੈ, ਜੋ ਰਾਜਸਥਾਨ ਦੇ ਸੀਕਰ ਦਾ ਰਹਿਣ ਵਾਲਾ ਹੈ। ਯੂ.ਪੀ. ATS ਤਿੰਨੋਂ ਸ਼ੱਕੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਇਹ ਤਿੰਨੋਂ ਅਰਸ਼ ਡੱਲਾ ਗਿਰੋਹ ਦੇ ਮੈਂਬਰ ਦੱਸੇ ਜਾਂਦੇ ਹਨ, ਜਿਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨਿਆ ਗਿਆ ਹੈ। ਹਾਲਾਂਕਿ ਯੂ. ਪੀ ਪੁਲਸ ਨੇ ਅਜੇ ਤੱਕ ਅਜਿਹੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਧਮਕੀ ਭਰੀ ਆਡੀਓ ਭੇਜਣ ਵਾਲਾ ਗੁਰੂਪਤਵੰਤ ਸਿੰਘ ਪੰਨੂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦਾ ਮੁਖੀ ਹੈ।


 

Tanu

This news is Content Editor Tanu