ਪੰਨੂ ਨੇ ਫਿਰ ਦਿੱਤੀ ਜੈਰਾਮ ਠਾਕੁਰ ਨੂੰ ਧਮਕੀ, ਤਿਰੰਗਾ ਲਹਿਰਾਉਣ ਤੋਂ ਰੋਕਣ ਵਾਲਿਆਂ ਨੂੰ ਇਨਾਮ ਦੇਣ ਦਾ ਐਲਾਨ

Wednesday, Aug 03, 2022 - 10:26 AM (IST)

ਪੰਨੂ ਨੇ ਫਿਰ ਦਿੱਤੀ ਜੈਰਾਮ ਠਾਕੁਰ ਨੂੰ ਧਮਕੀ, ਤਿਰੰਗਾ ਲਹਿਰਾਉਣ ਤੋਂ ਰੋਕਣ ਵਾਲਿਆਂ ਨੂੰ ਇਨਾਮ ਦੇਣ ਦਾ ਐਲਾਨ

ਸ਼ਿਮਲਾ (ਬਿਊਰੋ)- ਭਾਰਤ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਪਾਬੰਦੀਸ਼ੁਦਾ ਜਥੇਬੰਦੀ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵਾਰ ਫਿਰ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਧਮਕੀ ਦਿੱਤੀ ਹੈ। ਪੰਨੂ ਨੇ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਸ਼ਿਮਲਾ ’ਚ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਤਿਰੰਗਾ ਲਹਿਰਾਉਣ ਤੋਂ ਰੋਕਣ ਵਾਲੇ ਨੂੰ ਇਨਾਮ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧ ’ਚ ਉਸ ਵੱਲੋਂ ਇਕ ਈ-ਮੇਲ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਭਗਵਾਨ ਸ਼ਿਵ ਦਾ ਅਨੋਖਾ ਮੰਦਰ, ਇਥੇ ਭੱਜੇ ਪ੍ਰੇਮੀ ਜੋੜਿਆਂ ਦਾ ਹੁੰਦੈ ਸੁਆਗਤ

ਪੰਨੂ ਨੇ ਇਸ ਕਾਰਵਾਈ ਨੂੰ ਅੰਜ਼ਾਮ ਦੇਣ ਵਾਲੇ ਨੂੰ ਸਵਾ ਲੱਖ ਡਾਲਰ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਇਸ ਦਿਨ ਸ਼ਿਮਲਾ ’ਚ ਵਿਵਾਦਿਤ ਝੰਡਾ ਲਹਿਰਾਉਣ ਦੀ ਵੀ ਗੱਲ ਕਹੀ ਗਈ ਹੈ। ਪੰਨੂ ਨੇ ਕਿਹਾ ਹੈ ਕਿ ਭਵਿੱਖ ’ਚ ਸ਼ਿਮਲਾ ਨੂੰ ਖਾਲਿਸਤਾਨ ਦੀ ਰਾਜਧਾਨੀ ਬਣਾਇਆ ਜਾਵੇਗਾ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News