ਹੈਦਰਾਬਾਦ: ਪੇਪਰ ਤੋਂ ਪਹਿਲਾਂ ਇਕ ਹੋਰ NEET ਪ੍ਰੀਖਿਆਰਥੀ ਨੇ ਕੀਤੀ ਖ਼ੁਦਕੁਸ਼ੀ, ਮਿਲਿਆ ਸੁਸਾਇਡ ਨੋਟ
Sunday, Jun 21, 2026 - 02:18 PM (IST)
ਨੈਸ਼ਨਲ ਡੈਸਕ : ਹੈਦਰਾਬਾਦ ਵਿੱਚ ਇੱਕ NEET ਪ੍ਰੀਖਿਆਰਥੀ ਵਲੋਂ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਪੁਲਸ ਨੇ ਐਤਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਦੇ ਆਧਾਰ 'ਤੇ ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ 19 ਸਾਲਾ ਲੜਕੀ ਆਪਣੀਆਂ ਭੈਣਾਂ ਨਾਲ ਮੀਆਂਪੁਰ ਦੇ ਇੱਕ ਅਪਾਰਟਮੈਂਟ ਵਿੱਚ ਰਹਿ ਰਹੀ ਸੀ।
ਪੜ੍ਹੋ ਇਹ ਵੀ - ਰੇਟ ਤੋਂ 20 ਰੁਪਏ ਮਹਿੰਗੀ ਵੇਚੀ ਸਿਗਰਟ ! ਕੋਰਟ ਨੇ ਠੋਕ'ਤਾ 10 ਲੱਖ ਜਾ ਜੁਰਮਾਨਾ
ਇਸ ਦੌਰਾਨ ਸ਼ਨੀਵਾਰ ਨੂੰ ਕਥਿਤ ਤੌਰ 'ਤੇ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਪੁਲਸ ਨੂੰ ਮ੍ਰਿਤਕਾ ਵੱਲੋਂ ਕਥਿਤ ਤੌਰ 'ਤੇ ਲਿਖਿਆ ਇੱਕ ਨੋਟ ਮਿਲਿਆ ਹੈ, ਜਿਸ ਵਿੱਚ ਉਸਨੇ ਕਿਹਾ ਸੀ ਕਿ "ਉਸਦੀ ਮੌਤ ਲਈ ਕੋਈ ਜ਼ਿੰਮੇਵਾਰ ਨਹੀਂ ਹੈ।" ਪੁਲਸ ਨੂੰ ਸ਼ੱਕ ਹੈ ਕਿ ਉਸਨੇ ਇਹ ਸਖ਼ਤ ਕਦਮ ਐਤਵਾਰ ਨੂੰ ਹੋਣ ਵਾਲੀ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ (NEET) ਦੀ ਮੁੜ ਪ੍ਰੀਖਿਆ ਦੇ "ਦਬਾਅ" ਨੂੰ ਸਹਿਣ ਵਿੱਚ ਅਸਮਰੱਥ ਹੋਣ ਕਾਰਨ ਚੁੱਕਿਆ ਹੈ।
ਪੜ੍ਹੋ ਇਹ ਵੀ - Silver Missing : ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੌਰਾਨ ਭੇਂਟ ਕੀਤੀ 60 ਕਿਲੋ ਚਾਂਦੀ ਗਾਇਬ, SIT ਵਲੋਂ ਜਾਂਚ ਤੇਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
