ਹੁਣ ਨਹੀਂ ਹੋਵੇਗਾ ਪੇਪਰ ਲੀਕ ! ਇਸ ਨਵੇਂ ਸੁਝਾਅ ''ਤੇ ਹੋ ਰਹੀ ਚਰਚਾ

Wednesday, Oct 14, 2026 - 10:25 AM (IST)

ਹੁਣ ਨਹੀਂ ਹੋਵੇਗਾ ਪੇਪਰ ਲੀਕ ! ਇਸ ਨਵੇਂ ਸੁਝਾਅ ''ਤੇ ਹੋ ਰਹੀ ਚਰਚਾ

ਨਵੀਂ ਦਿੱਲੀ (ਏਜੰਸੀ)- ਇਨਫੋਸਿਸ ਦੇ ਸਹਿ-ਸੰਸਥਾਪਕ ਨੰਦਨ ਨੀਲੇਕਣੀ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਸ਼ਨ ਪੱਤਰ ਲੀਕ ਦੀ ਸਮੱਸਿਆ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕੀਤਾ ਜਾ ਸਕਦਾ ਹੈ। ਨਾਲ ਹੀ ਉਨ੍ਹਾਂ ਨੇ ਇਸ ਨਾਲ ਨਜਿੱਠਣ ਲਈ ਤਕਨਾਲੋਜੀ ਦੀ ਵਰਤੋਂ ਕਰਨ ਦੀ ਵਕਾਲਤ ਕੀਤੀ। ਰਾਸ਼ਟਰੀ ਰਾਜਧਾਨੀ ਵਿਚ ‘ਬਲੂਮਬਰਗ ਨਿਊ ਇਕੋਨੋਮੀ ਫੋਰਮ 2026’ ਵਿਚ ਨੀਲੇਕਣੀ ਨੇ ਕਿਹਾ ਕਿ ਇਹ ਸਾਰੀਆਂ ਵਿਵਸਥਾ ਨਾਲ ਜੁੜੀਆਂ ਸਮੱਸਿਆਵਾਂ ਹਨ, ਜਿਨ੍ਹਾਂ ਦਾ ਹੱਲ ਸਾਡੀ ਕਮੇਟੀ ਕਰੇਗੀ। ਮੈਨੂੰ ਲਗਦਾ ਹੈ ਕਿ ਪ੍ਰਧਾਨ ਮੰਤਰੀ ਸਾਡੇ ਸੁਝਾਵਾਂ ਨੂੰ ਲਾਗੂ ਕਰਨ ਲਈ ਕਾਫੀ ਉਤਸ਼ਾਹਿਤ ਹਨ।

ਨੀਲੇਕਣੀ ਪ੍ਰੀਖਿਆ ਸੁਧਾਰਾਂ ’ਤੇ ਗਠਿਤ ਉੱਚ-ਪੱਧਰੀ ਟਾਸਕ ਫੋਰਸ ਦੇ ਮੁਖੀ ਹਨ। ਇਸ ਟਾਸਕ ਫੋਰਸ ਦਾ ਗਠਨ ਜੁਲਾਈ ਵਿਚ ਕੀਤਾ ਗਿਆ ਸੀ। ਮਈ ਵਿਚ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ ਅੰਡਰਗ੍ਰੈਜੂਏਟ (ਨੀਟ-ਯੂ. ਜੀ.) ਦਾ ਪ੍ਰਸ਼ਨ ਪੱਤਰ ਲੀਕ ਹੋਣ ਤੋਂ ਬਾਅਦ ਮੈਡੀਕਲ ਪ੍ਰਵੇਸ਼ ਪ੍ਰੀਖਿਆ ਰੱਦ ਕਰ ਦਿੱਤੀ ਗਈ ਸੀ ਅਤੇ ਫਿਰ ਦੁਬਾਰਾ ਪ੍ਰੀਖਿਆ ਕਰਵਾਉਣੀ ਪਈ ਸੀ। ਇਨਫੋਸਿਸ ਦੇ ਸਹਿ-ਸੰਸਥਾਪਕ ਨੇ ਕਿਹਾ ਕਿ ‘ਪੇਪਰ ਲੀਕ’ ਹੋਣ ਤੋਂ ਰੋਕਣ ਦਾ ਇਕ ਤਰੀਕਾ ਇਹ ਹੈ ਕਿ ਪਹਿਲਾਂ ਤੋਂ ਤੈਅ ਪ੍ਰਸ਼ਨ ਪੱਤਰ ਤਿਆਰ ਕਰਨ ਦੀ ਥਾਂ ਇਨ੍ਹਾਂ ਨੂੰ ਪ੍ਰੀਖਿਆ ਤੋਂ ਠੀਕ ਪਹਿਲਾਂ ਆਖਰੀ ਸਮੇਂ ’ਚ ਬਣਾਇਆ ਜਾਵੇ। ਇਹ ਪੁੱਛੇ ਜਾਣ ’ਤੇ ਕਿ ਕੀ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਦੀ ਮਦਦ ਨਾਲ ਪ੍ਰੀਖਿਆ ਵਾਲੇ ਦਿਨ ਪ੍ਰਸ਼ਨ ਪੱਤਰ ਤਿਆਰ ਕੀਤਾ ਜਾ ਸਕਦਾ ਹੈ, ਨੀਲੇਕਣੀ ਨੇ ‘ਹਾਂ’ ਵਿਚ ਜਵਾਬ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News