ਪੇਪਰ ਲੀਕ ਹੋਣ ਤੋਂ ਬਾਅਦ NEET 2026 ਦੀ ਪ੍ਰੀਖਿਆ ਰੱਦ, CBI ਕਰੇਗੀ ਮਾਮਲੇ ਦੀ ਜਾਂਚ

Tuesday, May 12, 2026 - 01:10 PM (IST)

ਪੇਪਰ ਲੀਕ ਹੋਣ ਤੋਂ ਬਾਅਦ NEET 2026 ਦੀ ਪ੍ਰੀਖਿਆ ਰੱਦ, CBI ਕਰੇਗੀ ਮਾਮਲੇ ਦੀ ਜਾਂਚ

ਨੈਸ਼ਨਲ ਡੈਸਕ : ਪੇਪਰ ਲੀਕ ਦੀ ਘਟਨਾ ਤੋਂ ਬਾਅਦ ਮੈਡੀਕਲ ਕਾਲਜਾਂ ਵਿੱਚ ਦਾਖਲੇ ਨੂੰ ਲੈ ਕੇ ਹੋਣ ਵਾਲੀ NEET ਪ੍ਰੀਖਿਆ 2026 ਰੱਦ ਕਰ ਦਿੱਤੀ ਗਈ ਹੈ। ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਮੰਗਲਵਾਰ ਨੂੰ ਨੈਸ਼ਨਲ ਐਲੀਜਿਬਿਲੀਟੀ ਕਮ ਐਂਟਰੈਂਸ ਟੈਸਟ-UT 2026 (NEET-UG) ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਇਸ ਪੇਪਰ ਨੂੰ ਲੈ ਕੇ ਜਲਦੀ ਹੀ ਨਵੀਆਂ ਪ੍ਰੀਖਿਆ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਸੀਬੀਆਈ ਨੇ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋਣ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਵਲੋਂ ਕੀਤੀ ਜਾਵੇਗੀ। 

ਇਹ ਵੀ ਪੜ੍ਹੋ - ਸ਼ਰਾਬ ਦੇ 717 ਠੇਕੇ ਹੋਣਗੇ ਬੰਦ, ਸਕੂਲਾਂ-ਮੰਦਰਾਂ ਨੇੜੇ ਨਹੀਂ ਵਿਕੇਗੀ ਦਾਰੂ, CM ਵਿਜੇ ਦਾ ਵੱਡਾ ਐਕਸ਼ਨ

ਜਾਣਕਾਰੀ ਮੁਤਾਬਕ NEET ਪ੍ਰੀਖਿਆ ਕਰਵਾਉਣ ਵਾਲੀ ਨੈਸ਼ਨਲ ਟੈਸਟਿੰਗ ਏਜੰਸੀ (NTA) ਦੇ ਇਕ ਬਿਆਨ ਮੁਤਾਬਕ NEET UG 2026 ਪ੍ਰੀਖਿਆ ਰੱਦ ਕਰਨ ਦਾ ਫੈਸਲਾ ਕੇਂਦਰ ਸਰਕਾਰ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਲਿਆ ਗਿਆ ਹੈ। 3 ਮਈ, 2026 ਨੂੰ ਹੋਈ ਇਹ ਪ੍ਰੀਖਿਆ ਸ਼ੱਕੀ ਪੇਪਰ ਲੀਕ ਹੋਣ ਕਾਰਨ ਜਾਂਚ ਦੇ ਘੇਰੇ ਵਿੱਚ ਆਈ ਸੀ। ਪ੍ਰੀਖਿਆ ਵਿੱਚ ਬੇਨਿਯਮੀਆਂ ਦੀਆਂ ਰਿਪੋਰਟਾਂ ਤੋਂ ਬਾਅਦ ਏਜੰਸੀ ਨੇ 8 ਮਈ ਨੂੰ ਸੁਤੰਤਰ ਜਾਂਚ ਅਤੇ ਲੋੜੀਂਦੀ ਕਾਰਵਾਈ ਲਈ ਮਾਮਲਾ ਕੇਂਦਰੀ ਏਜੰਸੀਆਂ ਨੂੰ ਭੇਜ ਦਿੱਤਾ। ਹਾਲਾਂਕਿ, NTA ਨੇ ਇਹ ਵੀ ਕਿਹਾ ਹੈ ਕਿ ਕਿਸੇ ਵੀ ਵਿਦਿਆਰਥੀ ਨੂੰ ਪ੍ਰੀਖਿਆ ਵਿੱਚ ਸ਼ਾਮਲ ਹੋਣ ਲਈ ਦੁਬਾਰਾ ਰਜਿਸਟਰ ਕਰਨ ਦੀ ਲੋੜ ਨਹੀਂ ਹੈ। ਕੇਂਦਰੀ ਏਜੰਸੀਆਂ ਵੱਲੋਂ ਕੀਤੀ ਗਈ ਜਾਂਚ ਤੋਂ ਪ੍ਰਾਪਤ ਜਾਣਕਾਰੀ ਤੋਂ ਬਾਅਦ NTA ਨੇ ਪ੍ਰੀਖਿਆ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ - ਡੋਪ ਟੈਸਟ ਤੋਂ ਬਿਨਾਂ ਹੁਣ ਨਹੀਂ ਮਿਲੇਗੀ ਸਰਕਾਰੀ ਨੌਕਰੀ, ਸੁਖੂ ਸਰਕਾਰ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News