ਪੇਪਰ ਲੀਕ ਮਾਮਲਾ: ਪ੍ਰਿਯੰਕਾ ਗਾਂਧੀ ਨੇ ਸੰਸਦ ''ਚ ਚੁੱਕਿਆ ਵਿਦਿਆਰਥੀਆਂ ''ਤੇ ਪੁਲਸ ਕਾਰਵਾਈ ਦਾ ਮੁੱਦਾ

Tuesday, Jul 28, 2026 - 05:15 PM (IST)

ਪੇਪਰ ਲੀਕ ਮਾਮਲਾ: ਪ੍ਰਿਯੰਕਾ ਗਾਂਧੀ ਨੇ ਸੰਸਦ ''ਚ ਚੁੱਕਿਆ ਵਿਦਿਆਰਥੀਆਂ ''ਤੇ ਪੁਲਸ ਕਾਰਵਾਈ ਦਾ ਮੁੱਦਾ

ਨੈਸ਼ਨਲ ਡੈਸਕ : ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਨੀਟ ਪੇਪਰ ਲੀਕ ਮਾਮਲੇ ਅਤੇ ਵਿਦਿਆਰਥੀਆਂ 'ਤੇ ਹੋਈ ਪੁਲਸ ਕਾਰਵਾਈ ਨੂੰ ਲੈ ਕੇ ਪਿਛਲੇ ਇੱਕ ਹਫ਼ਤੇ ਤੋਂ ਜਾਰੀ ਗਤੀਰੋਧ ਅੱਜ ਖ਼ਤਮ ਹੋ ਗਿਆ। ਲੋਕ ਸਭਾ ਵਿੱਚ ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨੀ ਵਿਵਸਥਾ ਵਾਲੇ ਬਿੱਲ 'ਤੇ ਚਰਚਾ ਦੌਰਾਨ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਸਰਕਾਰ 'ਤੇ ਤਿੱਖੇ ਹਮਲੇ ਕੀਤੇ।

ਆਪਣੇ ਸੰਬੋਧਨ ਦੌਰਾਨ ਪ੍ਰਿਯੰਕਾ ਗਾਂਧੀ ਨੇ ਆਰ.ਐਮ.ਐਲ. (RML) ਹਸਪਤਾਲ ਵਿੱਚ ਦਾਖ਼ਲ ਇੱਕ ਪੀੜਤ ਵਿਦਿਆਰਥਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਦੀ ਮਾਂ ਦੀ ਫ਼ਰਿਆਦ ਨੇ ਉਨ੍ਹਾਂ ਨੂੰ ਸ਼ਰਮਿੰਦਾ ਕਰ ਦਿੱਤਾ ਹੈ। ਉਨ੍ਹਾਂ ਨੇ ਸਿੱਧੇ ਤੌਰ 'ਤੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਸਵਾਲ ਕੀਤੇ ਕਿ ਮਾਸੂਮ ਵਿਦਿਆਰਥੀਆਂ 'ਤੇ ਲਾਠੀਚਾਰਜ ਕਰਨ ਦੀ ਕੀ ਲੋੜ ਸੀ? ਉਨ੍ਹਾਂ ਨੇ ਸਰਕਾਰ ਦੀ ਕਾਰਵਾਈ 'ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਪੁੱਛਿਆ ਕਿ ਕੀ ਵਿਦਿਆਰਥੀਆਂ ਵਿਰੁੱਧ ਅੱਥਰੂ ਗੈਸ ਤੇ ਪੈਲੇਟ ਗਨ ਚਲਾਉਣਾ ਜਾਇਜ਼ ਸੀ?

ਉਨ੍ਹਾਂ ਨੇ ਭਾਵੁਕ ਹੁੰਦਿਆਂ ਸਵਾਲ ਕੀਤਾ, "ਕੀ ਉਹ ਅੱਤਵਾਦੀ ਸਨ?"। ਪ੍ਰਿਯੰਕਾ ਗਾਂਧੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਵਾਲ ਸਿਰਫ਼ ਕਾਂਗਰਸ ਪਾਰਟੀ ਦੇ ਨਹੀਂ ਹਨ, ਸਗੋਂ ਪੂਰੇ ਦੇਸ਼ ਦੀ ਜਨਤਾ ਇਹ ਜਵਾਬ ਮੰਗ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਲਗਾਤਾਰ ਠੱਪ ਰਹੀ ਸੀ ਪਰ ਸਪੀਕਰ ਓਮ ਬਿਰਲਾ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਹੁਣ ਇਸ ਅਹਿਮ ਬਿੱਲ 'ਤੇ ਚਰਚਾ ਸ਼ੁਰੂ ਹੋ ਸਕੀ ਹੈ। ਇਸ ਚਰਚਾ ਲਈ ਫਿਲਹਾਲ 6 ਘੰਟੇ ਦਾ ਸਮਾਂ ਤੈਅ ਕੀਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 


author

Shubam Kumar

Content Editor

Related News