ਫੌਜ ਦੇ ਪੈਰਾ-ਕਮਾਂਡੋ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ

06/08/2019 12:27:00 AM

ਸ਼੍ਰੀਨਗਰ,(ਮਜੀਦ): ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਮੁਚਪੁਰਾ ਇਲਾਕੇ 'ਚ ਫੌਜ ਦੇ ਇਕ ਪੈਰਾ-ਕਮਾਂਡੋ ਨੇ ਸ਼ੁੱਕਰਵਾਰ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਕੇ ਆਤਮ-ਹੱਤਿਆ ਕਰ ਲਈ। ਜਿਸ ਦੌਰਾਨ ਉਸ ਦੇ ਸਾਥੀ ਜਵਾਨਾਂ ਨੇ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਮ੍ਰਿਤਕ ਦੀ ਪਛਾਣ ਸਿਪਾਹੀ ਕਰਮਜੀਤ ਸਿੰਘ ਵਜੋਂ ਹੋਈ ਹੈ ਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


Related News