ਪਰਮਜੀਤ ਸਿੰਘ ਸਰਨਾ ਦੀ ਅਗਵਾਈ ''ਚ ਵਫ਼ਦ ਨੇ ਦਿੱਲੀ ਪੁਲਸ ਕਮਿਸ਼ਨਰ ਨਾਲ ਕੀਤੀ ਮੁਲਾਕਾਤ

Wednesday, Feb 03, 2021 - 10:04 AM (IST)

ਪਰਮਜੀਤ ਸਿੰਘ ਸਰਨਾ ਦੀ ਅਗਵਾਈ ''ਚ ਵਫ਼ਦ ਨੇ ਦਿੱਲੀ ਪੁਲਸ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ 26 ਜਨਵਰੀ ਦੇ ਬਾਅਦ ਤੋਂ ਰਾਸ਼ਟਰੀ ਰਾਜਧਾਨੀ 'ਚ ਬਣੇ ਹਾਲਾਤਾਂ ਦੇ ਮੱਦੇਨਜ਼ਰ ਦਿੱਲੀ ਦੇ ਪੁਲਸ ਕਮਿਸ਼ਨਰ ਐੱਸ.ਐੱਨ. ਸ਼੍ਰੀਵਾਸਤਵ ਨਾਲ ਮੁਲਾਕਾਤ ਕੀਤੀ। ਪਾਰਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ 'ਚ ਇਕ ਵਫ਼ਦ ਨੇ ਸ਼੍ਰੀਵਾਸਤਵ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਵਫ਼ਦ ਨੇ ਗ੍ਰਿਫ਼ਤਾਰ ਕੀਤੇ ਗਏ ਨਿਰਦੋਸ਼ ਸਿੱਖ ਨੌਜਵਾਨਾਂ ਦੀ ਜਲਦ ਰਿਹਾਈ ਦੀ ਅਪੀਲ ਕੀਤੀ ਅਤੇ ਦਿੱਲੀ 'ਚ ਦੁਬਾਰਾ ਹਿੰਸਕ ਘਟਨਾਵਾਂ ਨਾ ਹੋਣ ਅਤੇ ਹੋਰ ਮੁੱਦਿਆਂ 'ਤੇ ਚਰਚਾ ਕੀਤੀ। ਇਸ ਦੌਰਾਨ ਪੁਲਸ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਕਿਸੇ ਵੀ ਨਿਰਦੋਸ਼ ਵਿਅਕਤੀ ਨੂੰ ਸਜ਼ਾ ਨਹੀਂ ਹੋਵੇਗੀ। ਉਨ੍ਹਾਂ ਨੂੰ ਆਮ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਛੱਡ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : CM ਕੇਜਰੀਵਾਲ ਨੂੰ ਮਿਲੇ ਕਿਸਾਨ, ਲਾਪਤਾ ਕਿਸਾਨਾਂ ਅਤੇ ਨੌਜਵਾਨਾਂ ਬਾਰੇ ਜੂਡੀਸ਼ੀਅਲ ਜਾਂਚ ਦੀ ਕੀਤੀ ਮੰਗ

ਇਸ ਮੌਕੇ ਦਿੱਲੀ ਦੀ ਸਰਹੱਦ ਅਤੇ ਅੰਦਰ ਲੱਗੀ ਬੈਰੀਕੇਡ ਦੇ ਮੁੱਦੇ 'ਤੇ ਵੀ ਗੱਲ ਹੋਈ। ਜਿਸ ਬਾਰੇ ਪੁਲਸ ਕਮਿਸ਼ਨਰ ਨੇ ਖੁੱਲ ਕੇ ਗੱਲ ਰੱਖੀ ਅਤੇ ਦੱਸਿਆ ਕਿ ਇਹ ਬੈਰੀਕੇਡਿੰਗ ਕਿਸਾਨਾਂ ਵਲੋਂ ਪ੍ਰਸਤਾਵਿਤ ਸੰਸਦ ਮਾਰਚ ਦੇ ਮੱਦੇਨਜ਼ਰ ਲਗਾਈ ਗਈ ਸੀ। ਇਸ ਤੋਂ ਪਰੇਸ਼ਾਨ ਹੋਣ ਦੀ ਜ਼ਰੂਰਤ ਨਹੀਂ ਹੈ। ਸਿੱਖ ਆਗੂਆਂ ਨੇ ਇਸ ਮੌਕੇ ਹੰਗਾਮਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਸਲਾਹ ਵੀ ਦਿੱਤੀ, ਜੋ ਕਿ ਸੂਬੇ ਦਾ ਮਾਹੌਲ ਕਰਨਾ ਚਾਹੁੰਦੇ ਹਨ। ਪਾਰਟੀ ਦੇ ਜਨਰਲ ਸਕੱਤਰ ਅਤੇ ਕਮੇਟੀ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਦੱਸਿਆ ਕਿ ਬੈਠਕ 'ਚ 122 ਲਾਪਤਾ ਜਾਂ ਗ੍ਰਿਫ਼ਤਾਰ ਸਿੱਖ ਨੌਜਵਾਨਾਂ ਨੂੰ ਲੈ ਕੇ ਚਰਚਾ ਹੋਈ। ਵਫ਼ਦ ਨੇ ਉਨ੍ਹਾਂ ਸਾਰੇ ਬੱਚਿਆਂ ਦੀ ਲਿਸਟ ਦੇਣ ਦੀ ਅਪੀਲ ਕੀਤੀ ਹੈ, ਜਿਸ ਨਾਲ ਅਸੀਂ ਉਨ੍ਹਾਂ ਨੂੰ ਜ਼ਰੂਰੀ ਮਦਦ ਮੁਹੱਈਆ ਕਰਵਾ ਸਕੀਏ।

ਇਹ ਵੀ ਪੜ੍ਹੋ : ਖੱਟਰ ਸਰਕਾਰ ਦਾ ਵੱਡਾ ਐਲਾਨ, 3 ਫਰਵਰੀ ਸ਼ਾਮ 5 ਵਜੇ ਤੱਕ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬੰਦ


author

DIsha

Content Editor

Related News