ਗੁਰੂ ਦੀ ਗੋਲਕ ਨੂੰ ਸਾਰਿਆਂ ਨੇ ਮਿਲ ਕੇ ਲੁੱਟਿਆ, ਸਰਕਾਰ ਕਰੇ ਜਾਂਚ : ਸਰਨਾ ਭਰਾ

06/11/2019 11:13:39 AM

ਨਵੀਂ ਦਿੱਲੀ— ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਕਮੇਟੀ ਵਿਚ ਹੋਏ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ ਗੁਰਦੁਆਰਾ ਕਮੇਟੀ ਮੈਨੇਜਮੈਂਟ, ਅਕਾਲੀ ਦਲ ਅਤੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. 'ਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀ ਵਿਚ ਹੋਏ ਗੋਲਕ ਘਪਲਿਆਂ ਲਈ ਇਕੱਲਾ ਮਨਜੀਤ ਸਿੰਘ ਜ਼ਿੰਮੇਵਾਰ ਨਹੀਂ ਹੈ। ਹੁਣ ਤੱਕ ਹੋਏ ਖੁਲਾਸਿਆਂ ਤੋਂ ਸਪੱਸ਼ਟ ਹੋ ਚੁੱਕਿਆ ਹੈ ਕਿ ਪਿਛਲੇ ਕੁਝ ਦਿਨਾਂ 'ਚ ਹੋਈਆਂ ਗੜਬੜੀਆਂ ਵਿਚ ਸਾਰੇ ਬਰਾਬਰ ਦੇ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਜੀ. ਕੇ. ਨੇ ਤਾਂ ਮੀਡੀਆ ਦੇ ਸਾਹਮਣੇ ਕਬੂਲ ਕੀਤਾ ਹੈ ਕਿ ਇਸ ਭ੍ਰਿਸ਼ਟਾਚਾਰ ਦਾ ਸੂਤਰਧਾਰ ਬਾਦਲ ਪਰਿਵਾਰ ਹੈ।

ਸਰਨਾ ਨੇ ਕਿਹਾ ਕਿ ਮਨਜੀਤ ਸਿੰਘ ਇਕੱਲਾ ਜ਼ਿੰਮੇਵਾਰ ਨਹੀਂ ਹੈ, ਇਸ ਵਿਚ ਸਿਰਸਾ ਅਤੇ ਹਿੱਤ ਬਰਾਬਰ ਦੇ ਦੋਸ਼ੀ ਹਨ। ਲਿਹਾਜ਼ਾ ਸਾਰਿਆਂ 'ਤੇ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।

DIsha

This news is Content Editor DIsha