ਦਿੱਲੀ 'ਚ ਮਾਪਿਆਂ ਨੇ ਸਕੂਲਾਂ ਦਾ ਸਮਾਂ ਬਦਲਣ ਜਾਂ ਗਰਮੀ ਦੀਆਂ ਛੁੱਟੀਆਂ ਪਹਿਲਾਂ ਸ਼ੁਰੂ ਕਰਨ ਦੀ ਕੀਤੀ ਮੰਗ
Tuesday, May 03, 2022 - 04:23 PM (IST)
ਨਵੀਂ ਦਿੱਲੀ (ਭਾਸ਼ਾ)- ਗਰਮੀ ਦੇ ਪ੍ਰਕੋਪ ਕਾਰਨ ਬੱਚਿਆਂ ਦੀ ਸਿਹਤ ਨੂੰ ਲੈ ਕੇ ਚਿੰਤਤ ਮਾਤਾ-ਪਿਤਾ ਨੇ ਦਿੱਲੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਾਂ ਤਾਂ ਸਕੂਲ ਦੇ ਸਮੇਂ 'ਚ ਤਬਦੀਲੀ ਕੀਤੀ ਜਾਵੇ ਜਾਂ ਗਰਮੀ ਦੀਆਂ ਛੁੱਟੀਆਂ ਤੈਅ ਸਮੇਂ ਤੋਂ ਪਹਿਲਾਂ ਸ਼ੁਰੂ ਕੀਤੀਆਂ ਜਾਣ। ਗਰਮੀ ਅਤੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਕਈ ਸਕੂਲਾਂ 'ਚ ਆਊਟਡੋਰ ਗਤੀਵਿਧੀਆਂ ਘੱਟ ਕਰ ਦਿੱਤੀਆਂ ਗਈਆਂ ਹਨ। ਬੱਚਿਆਂ ਦੇ ਮਾਤਾ-ਪਿਤਾ ਦਾ ਦਾਅਵਾ ਹੈ ਕਿ ਇੰਨੀ ਭਿਆਨਕ ਗਰਮੀ ਨੂੰ ਦੇਖਦੇ ਹੋਏ ਸਕੂਲਾਂ ਦਾ ਸਮਾਂ ਬੱਚਿਆਂ ਲਈ ਸਹੀ ਨਹੀਂ ਹੈ। ਹਰਿਆਣਾ ਸਰਕਾਰ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਪੂਰੇ ਪ੍ਰਦੇਸ਼ 'ਚ ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ 'ਚ ਪਹਿਲੀ ਤੋਂ 12ਵੀਂ ਜਮਾਤ ਲਈ ਸਮਾਂ ਸਵੇਰੇ 7 ਤੋਂ 12 ਵਜੇ ਤੱਕ ਹੋਵੇਗਾ।
ਹਾਲਾਂਕਿ ਦਿੱਲੀ 'ਚ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ। ਦਿੱਲੀ ਪੇਰੈਂਟਸ ਐਸੋਸੀਏਸ਼ਨ ਦੀ ਪ੍ਰਧਾਨ ਅਪਰਾਜਿਤਾ ਗੌਤਮ ਨੇ ਕਿਹਾ,''ਇਕ ਪਾਸੇ ਕੇਂਦਰ ਸਰਕਾਰ ਨੇ ਧੁੱਪ 'ਚ, ਵਿਸ਼ੇਸ਼ ਰੂਪ ਨਾਲ ਦੁਪਹਿਰ 12 ਤੋਂ 3 ਵਜੇ ਦਰਮਿਆਨ ਬਾਹਰ ਨਹੀਂ ਨਿਕਲਣ ਦੀ ਸਲਾਹ ਦਿੱਤੀ ਹੈ ਪਰ ਦਿੱਲੀ 'ਚ ਜ਼ਿਆਦਾ ਸਕੂਲਾਂ ਦਾ ਸਮਾਂ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਹੈ।'' ਉਨ੍ਹਾਂ ਕਿਹਾ,''ਬੱਚੇ 3 ਵਜੇ ਤੱਕ ਘਰ ਪਹੁੰਚੇ ਹਨ। ਇਸ ਦਾ ਮਤਲਬ ਇਹ ਹੋਇਆ ਕਿ ਗਰਮੀ ਦੇ ਸਭ ਤੋਂ ਭਿਆਨਕ ਦੌਰ ਤੋਂ ਉਹ ਲੰਘਦੇ ਹਨ, ਜੋ ਸੱਚੀ ਖ਼ਤਰਨਾਕ ਹੈ। ਅਸੀਂ ਦਿੱਲੀ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਜਾਂ ਤਾਂ ਦੂਜੇ ਸੂਬਿਆਂ ਦੀ ਤਰ੍ਹਾਂ ਸਕੂਲਾਂ ਦਾ ਸਮਾਂ ਬਦਲੋ ਜਾਂ ਗਰਮੀ ਦੀਆਂ ਛੁੱਟੀਆਂ ਪਹਿਲਾਂ ਹੀ ਸ਼ੁਰੂ ਕਰ ਦਿਓ।''
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ