ਬੱਚਿਆਂ ਨੇ ਚਲਾਇਆ ਮੋਟਰਸਾਈਕਲ ਤਾਂ ਜੇਲ੍ਹ ਜਾਣਗੇ ਮਾਪੇ! ਜਾਰੀ ਹੋਈਆਂ ਸਖ਼ਤ ਹਦਾਇਤਾਂ (ਵੀਡੀਓ)
Friday, Jan 05, 2024 - 06:11 AM (IST)
ਨੈਸ਼ਨਲ ਡੈਸਕ: ਤੁਸੀਂ ਆਪਣੇ ਆਲੇ-ਦੁਆਲੇ ਅਕਸਰ ਦੇਖਿਆ ਹੋਵੇਗਾ ਕਿ ਕਈ ਨਾਬਾਲਗ ਸਕੂਟਰ ਜਾਂ ਮੋਟਰਸਾਈਕਲ ਲੈ ਕੇ ਸੜਕਾਂ 'ਤੇ ਨਿਕਲ ਪੈਂਦੇ ਹਨ। ਉਹ ਬਿਨਾਂ ਲਾਇਸੈਂਸ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹਨ ਅਤੇ ਇਸ ਕਾਰਨ ਅਕਸਰ ਹਾਦਸੇ ਵਾਪਰਦੇ ਹਨ। ਜੇਕਰ ਤੁਹਾਡੇ ਪਰਿਵਾਰ ਦੇ ਬੱਚੇ ਹੁਣ ਅਜਿਹਾ ਕਰਦੇ ਹਨ ਤਾਂ ਇਸ ਦੇ ਲਈ ਤੁਸੀਂ ਵੀ ਜ਼ਿੰਮੇਵਾਰ ਹੋਵੋਗੇ। ਜੀ ਹਾਂ, ਯੂ.ਪੀ. ਵਿਚ ਹੁਣ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਡਰਾਈਵਿੰਗ 'ਤੇ ਪੂਰਨ ਪਾਬੰਦੀ ਲੱਗ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਘਰੇਲੂ ਗੈਸ ਸਿਲੰਡਰ ਉਪਭੋਗਤਾਵਾਂ ਲਈ ਅਹਿਮ ਖ਼ਬਰ, ਲਾਗੂ ਹੋਇਆ ਨਵਾਂ ਨਿਯਮ
ਉੱਤਰ ਪ੍ਰਦੇਸ਼ 'ਚ ਹੁਣ 18 ਸਾਲ ਤੋਂ ਘੱਟ ਉਮਰ ਦੇ ਲੜਕੇ ਅਤੇ ਲੜਕੀਆਂ 'ਤੇ ਦੋਪਹੀਆ ਵਾਹਨ ਜਾਂ ਚਾਰ ਪਹੀਆ ਵਾਹਨ ਚਲਾਉਣ 'ਤੇ ਪੂਰਨ ਪਾਬੰਦੀ ਹੈ। ਜੇਕਰ ਮਾਪੇ 18 ਸਾਲ ਤੋਂ ਘੱਟ ਉਮਰ ਦੇ ਲੜਕੇ ਜਾਂ ਲੜਕੀ ਨੂੰ ਵਾਹਨ ਚਲਾਉਣ ਦੀ ਇਜਾਜ਼ਤ ਦਿੰਦਾ ਹੈ, ਤਾਂ ਉਸ ਨੂੰ 3 ਸਾਲ ਦੀ ਕੈਦ ਅਤੇ 25,000 ਰੁਪਏ ਜੁਰਮਾਨੇ ਦੀ ਸਜ਼ਾ ਦਿੱਤੀ ਜਾਵੇਗੀ। ਹਾਦਸਿਆਂ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਯੂ.ਪੀ. ਟਰਾਂਸਪੋਰਟ ਵਿਭਾਗ ਨੇ ਇਹ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਯੂ.ਪੀ. ਦੇ ਟਰਾਂਸਪੋਰਟ ਕਮਿਸ਼ਨਰ ਨੇ ਇਸ ਸਬੰਧ ਵਿਚ ਸਾਰੇ ਆਰ.ਐੱਮ., ਏ.ਆਰ.ਐੱਮਜ਼ ਅਤੇ ਆਰ.ਟੀ.ਓਜ਼ ਨੂੰ ਨਿਰਦੇਸ਼ ਦਿੱਤੇ ਸਨ, ਜਿਸ ਤੋਂ ਬਾਅਦ ਸੈਕੰਡਰੀ ਸਿੱਖਿਆ ਦੇ ਡਾਇਰੈਕਟਰ ਨੇ ਸਾਰੇ ਜ਼ਿਲ੍ਹੇ ਦੇ ਸਕੂਲ ਇੰਸਪੈਕਟਰਾਂ ਨੂੰ ਪੱਤਰ ਲਿਖਿਆ ਹੈ। ਇਸ ਤਹਿਤ ਹੁਣ 18 ਸਾਲ ਤੋਂ ਘੱਟ ਉਮਰ ਦੇ ਲੜਕੇ ਅਤੇ ਲੜਕੀਆਂ ਵਾਹਨ ਨਹੀਂ ਚਲਾ ਸਕਣਗੇ। ਇਸ ਹੁਕਮ ਨੂੰ ਨਾ ਮੰਨਣਾ ਉਸ ਦੇ ਨਾਲ-ਨਾਲ ਉਸ ਦੇ ਮਾਪਿਆਂ ਲਈ ਵੀ ਮਹਿੰਗਾ ਸਾਬਤ ਹੋ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਵੈੱਬ ਸੀਰੀਜ਼ ਵੇਖ ਕੇ ਲਗਾਈ ਅਮੀਰ ਬਣਨ ਦੀ ਜੁਗਤ, ਪੰਜਾਬ ਪੁਲਸ ਦੇ ਅੜਿੱਕੇ ਚੜ੍ਹੇ ਖ਼ੁਰਾਫਾਤੀ ਦੋਸਤ
ਡਰਾਈਵਿੰਗ ਲਾਇਸੰਸ ਇੱਕ ਸਾਲ ਲਈ ਰੱਦ
ਯੂਪੀ ਟਰਾਂਸਪੋਰਟ ਵਿਭਾਗ ਦੇ ਇਸ ਹੁਕਮ ਵਿਚ ਕਿਹਾ ਗਿਆ ਹੈ ਕਿ ਕੋਈ ਵੀ ਮਾਤਾ-ਪਿਤਾ 18 ਸਾਲ ਤੋਂ ਘੱਟ ਉਮਰ ਦੇ ਲੜਕੇ ਜਾਂ ਲੜਕੀਆਂ ਨੂੰ ਕਿਸੇ ਵੀ ਤਰ੍ਹਾਂ ਦਾ ਵਾਹਨ ਚਲਾਉਣ ਦੀ ਇਜਾਜ਼ਤ ਨਹੀਂ ਦੇਵੇਗਾ, ਨਹੀਂ ਤਾਂ ਉਹ ਖੁਦ ਇਸ ਲਈ ਜ਼ਿੰਮੇਵਾਰ ਹੋਵੇਗਾ। ਜੇਕਰ ਕੋਈ ਨਾਬਾਲਗ ਵਾਹਨ ਚਲਾਉਂਦਾ ਫੜਿਆ ਜਾਂਦਾ ਹੈ ਤਾਂ ਉਸ ਦੇ ਮਾਤਾ-ਪਿਤਾ ਜ਼ਿੰਮੇਵਾਰ ਹੋਣਗੇ। ਅਜਿਹੇ ਮਾਪਿਆਂ ਨੂੰ ਤਿੰਨ ਸਾਲ ਤੱਕ ਦੀ ਕੈਦ ਅਤੇ 25,000 ਰੁਪਏ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ ਵਾਹਨ ਦਾ ਡਰਾਈਵਿੰਗ ਲਾਇਸੈਂਸ ਵੀ ਇਕ ਸਾਲ ਲਈ ਰੱਦ ਕਰ ਦਿੱਤਾ ਜਾਵੇਗਾ। ਜੇਕਰ ਕੋਈ ਨਾਬਾਲਗ ਡਰਾਈਵਿੰਗ ਕਰਦਾ ਫੜਿਆ ਜਾਂਦਾ ਹੈ, ਤਾਂ ਉਸ ਦਾ ਡਰਾਈਵਿੰਗ ਲਾਇਸੈਂਸ ਵੀ 25 ਸਾਲ ਦੀ ਉਮਰ ਤੋਂ ਬਾਅਦ ਹੀ ਬਣੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8