ਪੀ. ਐੱਮ. ਮੋਦੀ 29 ਜਨਵਰੀ ਨੂੰ ਕਰਨਗੇ ''ਪ੍ਰੀਖਿਆ ''ਤੇ ਚਰਚਾ''
Sunday, Jan 27, 2019 - 04:03 PM (IST)

ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ 29 ਜਨਵਰੀ ਨੂੰ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ ਵਿਚ ਦੇਸ਼ ਭਰ ਦੇ ਵਿਦਿਆਰਥੀਆਂ ਦੇ ਨਾਲ-ਨਾਲ ਮਾਤਾ-ਪਿਤਾ ਅਤੇ ਅਧਿਆਪਕਾ ਨਾਲ ਵੀ ਗੱਲਬਾਤ ਕਰਨਗੇ। ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿਚ ਆਪਣੇ ਸੰਬੋਧਨ ਵਿਚ ਇਸ ਗੱਲ ਦੀ ਜਾਣਕਾਰੀ ਦਿੱਤੀ। ਮੋਦੀ ਨੇ ਕਿਹਾ, ''ਮੈਂ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾ ਨੂੰ ਪ੍ਰੀਖਿਆ ਦੇ ਸੰਦਰਭ ਵਿਚ ਸ਼ੁੱਭਕਾਮਨਾਵਾਂ ਦਿੰਦਾ ਹਾਂ। ਤੁਹਾਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਮੈਂ ਦੋ ਦਿਨ ਬਾਅਦ ਹੀ 29 ਜਨਵਰੀ ਨੂੰ ਸਵੇਰੇ 11 ਵਜੇ 'ਪ੍ਰੀਖਿਆ 'ਤੇ ਚਰਚਾ' ਪ੍ਰੋਗਰਾਮ 'ਚ ਦੇਸ਼ ਭਰ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਵਾਲਾ ਹਾਂ। ਇਸ ਵਾਰ ਵਿਦਿਆਰਥੀਆਂ ਦੇ ਨਾਲ-ਨਾਲ ਮਾਤਾ-ਪਿਤਾ ਅਤੇ ਅਧਿਆਪਕ ਵੀ ਪ੍ਰੋਗਰਾਮ ਦਾ ਹਿੱਸਾ ਬਣਨ ਵਾਲੇ ਹਨ।
ਇਸ ਵਾਰ ਹੋਰ ਦੇਸ਼ਾਂ ਦੇ ਵਿਦਿਆਰਥੀ ਵੀ ਪ੍ਰੋਗਰਾਮ ਵਿਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ 'ਪ੍ਰੀਖਿਆ 'ਤੇ ਚਰਚਾ' ਨਾਲ ਜੁੜੇ ਸਾਰੇ ਪਹਿਲੂਆਂ, ਖਾਸ ਰੂਪ ਨਾਲ ਤਣਾਅ ਰਹਿਤ ਪ੍ਰੀਖਿਆ ਦੇ ਸਬੰਧ ਵਿਚ ਆਪਣੇ ਨੌਜਵਾਨ ਮਿੱਤਰਾਂ ਨਾਲ ਬਹੁਤ ਸਾਰੀਆਂ ਗੱਲਾਂ ਕਰਨਗੇ। ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਲਈ ਲੋਕਾਂ ਨੂੰ ਵਿਚਾਰ ਅਤੇ ਸੁਝਾਅ ਭੇਜਣ ਦੀ ਅਪੀਲ ਕੀਤੀ ਸੀ ਅਤੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਵੱਡੀ ਗਿਣਤੀ ਵਿਚ ਲੋਕ ਆਪਣੇ ਵਿਚਾਰ ਸਾਂਝਾ ਕਰ ਰਹੇ ਹਨ। ਇਸ ਵਿਚੋਂ ਕੁਝ ਵਿਚਾਰਾਂ ਅਤੇ ਸੁਝਾਵਾਂ ਨੂੰ ਮੈਂ ਯਕੀਨੀ ਤੌਰ 'ਤੇ ਜ਼ਰੂਰ ਪ੍ਰੋਗਰਾਮ ਦੌਰਾਨ ਤੁਹਾਡੇ ਸਾਹਮਣੇ ਰੱਖਾਂਗਾ।