ਪੈਰਿਸ ਓਲੰਪਿਕ ''ਚ ਦੇਸ਼ ਨੂੰ ਪਹਿਲਾ ਮੈਡਲ ਦਿਵਾਉਣ ਵਾਲੀ ਮਨੂ ਭਾਕਰ ਨੂੰ PM ਮੋਦੀ ਫੋਨ ਕਰ ਦਿੱਤੀ ਵਧਾਈ

Sunday, Jul 28, 2024 - 09:42 PM (IST)

ਨਵੀਂ ਦਿੱਲੀ- ਪੈਰਿਸ ਓਲੰਪਿਕ 2024 'ਚ ਕਾਂਸੀ ਤਗਮਾ ਜਿੱਤਣ ਤੋਂ ਬਾਅਦ ਮਨੂ ਭਾਕਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੋਨ ਕਰਕੇ ਵਧਾਈ ਦਿੱਤੀ। ਪੀ.ਐੱਮ. ਮੋਦੀ ਨੇ ਕਿਹਾ ਕਿ ਪਿਛਲੀ ਵਾਰ ਪਿਸਟਲ ਨੇ ਧੋਖਾ ਦੇ ਦਿੱਤਾ ਸੀ ਪਰ ਇਸ ਵਾਰ ਤੁਸੀਂ ਸਭ ਕਮੀਆਂ ਪੂਰੀਆਂ ਕਰ ਦਿੱਤੀਆਂ। ਤੁਹਾਨੂੰ ਦੱਸ ਦੇਈਏ ਕਿ ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ 'ਚ ਮਹਿਲਾ 10 ਮੀਟਰ ਏਅਰ ਪਿਸਟਲ ਫਾਈਨਲ 'ਚ ਤੀਜੇ ਸਥਾਨ 'ਤੇ ਰਹਿੰਦੇ ਹੋਏ ਕਾਂਸੀ ਤਗਮੇ ਦੇ ਨਾਲ ਪੈਰਿਸ ਓਲੰਪਿਕ 'ਚ ਭਾਰਤ ਦਾ ਮੈਡਲ ਦਾ ਖਾਤਾ ਖੋਲ੍ਹਿਆ ਅਤੇ ਓਲੰਪਿਕ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਨਿਸ਼ਾਨੇਬਾਜ਼ ਬਣੀ। ਮਨੂ ਨੇ 8 ਨਿਸ਼ਾਨੇਬਾਜ਼ਾਂ ਦੇ ਫਾਈਨਲ 'ਚ 221.7 ਅੰਕਾਂ ਦੇ ਨਾਲ ਤੀਜੇ ਸਥਾਨ 'ਤੇ ਰਹਿੰਦੇ ਹੋਏ ਕਾਂਸੀ ਤਗਮਾ ਆਪਣੇ ਨਾਂ ਕੀਤਾ। 

ਇਸ ਤੋਂ ਪਹਿਲਾਂ ਪੀ.ਐੱਮ. ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ, 'ਇਕ ਇਤਿਹਾਸਿਕ ਤਗਮਾ! ਪੈਰਿਸ ਓਲੰਪਿਕ 2024 'ਚ ਭਾਰਤ ਦਾ ਪਹਿਲਾ ਤਗਮਾ ਜਿੱਤਣ ਲਈ... ਕਾਂਸੀ ਤਗਮੇ ਲਈ ਮਨੂ ਭਾਕਰ ਨੂੰ ਵਧਾਈ। ਇਹ ਸਫਲਤਾ ਹੋਰ ਵੀ ਖਾਸ ਹੈ ਕਿਉਂਕਿ ਉਹ ਭਾਰਤ ਲਈ ਨਿਸ਼ਾਨੇਬਾਜ਼ੀ 'ਚ ਤਗਮਾ ਜਿੱਤਣ ਵਾਲੀ ਪਹਿਲੀ ਮਹਿਲਾ ਬਣ ਗਈ ਹੈ। ਇੱਕ ਸ਼ਾਨਦਾਰ ਪ੍ਰਾਪਤੀ! ਲੰਡਨ ਓਲੰਪਿਕ 2012 ਤੋਂ ਬਾਅਦ ਨਿਸ਼ਾਨੇਬਾਜ਼ੀ ਵਿੱਚ ਭਾਰਤ ਦਾ ਇਹ ਪਹਿਲਾ ਓਲੰਪਿਕ ਤਗਮਾ ਹੈ। ਭਾਰਤੀ ਨਿਸ਼ਾਨੇਬਾਜ਼ ਰੀਓ ਓਲੰਪਿਕ 2016 ਅਤੇ ਟੋਕੀਓ ਓਲੰਪਿਕ ਤੋਂ ਖਾਲੀ ਹੱਥ ਪਰਤੇ ਸਨ।


Rakesh

Content Editor

Related News